ਹੁਸ਼ਿਆਰਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੁਸਿਆਰਪੁਰ (Hoshiarpur) ਦੇ ਡੀਸੀ ਦਫ਼ਤਰ ਦੇ ਬਾਹਰ ਦੂਜੇ ਦਿਨ ਧਰਨਾ ਜਾਰੀ ਹੈ।ਇਸ ਮੌਕੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਸਾਡੀ ਪਹਿਲੀ ਮੰਗ ਹੈ ਕਿ ਖੇਤੀ ਕਾਲੇ ਕਾਨੂੰਨਾਂ (Black laws of agriculture) ਨੂੰ ਰੱਦ ਕੀਤਾ ਜਾਵੇ।ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦਾ ਕਰਜਾ ਮੁਆਫ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਹੈ ਉਸ ਤੋਂ ਵੀ ਮੁਕਰ ਗਏ ਹਨ।
ਕਿਸਾਨ ਆਗੂ ਦਾ ਕਹਿਣਾ ਹੈ ਕਿਸਾਨਾਂ ਉਤੇ ਝੂਠੇ ਪਰਚੇ ਕਰਵਾਏ ਗਏ ਹਨ।ਉਨ੍ਹਾਂ ਨੂੰ ਰੱਦ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਹੈ ਕਿ ਦੁਆਬੇ ਵਿਚ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹਰ ਸਾਲ ਪੈਦੀ ਹੈ।ਉਨ੍ਹਾਂ ਕਿਹਾ ਹੈ ਕਿ ਸਰਕਾਰ ਹਮੇਸ਼ਾਂ ਲੋਕਾਂ ਝੂਠੇ ਵਾਅਦੇ ਕੀਤੇ ਸਨ।
ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੈਨੀਫੈਸਟੋ ਵਿਚ ਕੀਤੇ ਗਏ ਵਾਅਦੇ ਕੋਈ ਵੀ ਲੋਕਾਂ ਨਾਲ ਪੂਰੇ ਨਹੀਂ ਕੀਤੇ ਗਏ।ਕਿਸਾਨਾਂ ਨੇ ਕਿਹਾ ਹੈ ਕਿ ਵਿਧਾਇਕ ਸੰਗਤ ਸਿੰਘ ਗਿਲਜੀਆ ਵੱਲੋਂ ਕਿਸਾਨਾਂ ਉਤੇ ਝੂਠੇ ਪਰਚੇ ਕਰਵਾਏ ਗਏ ਹਨ।
ਇਹ ਵੀ ਪੜੋ:ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ?