ETV Bharat / state

ਪੰਜਾਬ ਦੀ ਪਹਿਲੀ ਆਨਲਾਈਨ ਰੁਜ਼ਗਾਰ ਮੋਬਾਈਲ ਐਪ ਦੀ ਕੀਤੀ ਗਈ ਸ਼ੁਰੂਆਤ - ਜ਼ਿਲ੍ਹਾ ਪ੍ਰਸ਼ਾਸਨ ਦੁਆਰਾ

ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਕ ਸ਼ਾਨਦਾਰ ਪਹਿਲ ਕਰਦਿਆਂ ਪੰਜਾਬ ਦੀ ਪਹਿਲੀ ਆਨਲਾਈਨ ਰੁਜ਼ਗਾਰ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਮੋਬਾਈਲ ਐਪ ਦੀ ਕੀਤੀ ਗਈ ਸ਼ੁਰੂਆਤ

author img

By

Published : Apr 23, 2021, 10:59 PM IST

ਹੁਸ਼ਿਆਰਪੁਰ: ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਕ ਸ਼ਾਨਦਾਰ ਪਹਿਲ ਕਰਦਿਆਂ ਪੰਜਾਬ ਦੀ ਪਹਿਲੀ ਆਨਲਾਈਨ ਰੁਜ਼ਗਾਰ ਮੋਬਾਇਲ ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਡੀ.ਬੀ.ਈ.ਈ. ਆਨਲਾਈਨ ਨਾਮ ਤੋਂ ਇਸ ਮੋਬਾਈਲ ਦੀ ਸ਼ੁਰੂਆਤ ਕੀਤੀ ਗਈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਮੋਬਾਈਲ ਐਪ ਦੀ ਕੀਤੀ ਗਈ ਸ਼ੁਰੂਆਤ

ਉਨ੍ਹਾਂ ਕਿਹਾ ਕਿ ਇਸ ਐਪ ਨੇ ਨੌਜਨਾਵਾਂ ਨੂੰ ਇਕ ਇਸ ਤਰ੍ਹਾਂ ਦਾ ਮੰਚ ਪ੍ਰਦਾਨ ਕੀਤਾ ਹੈ, ਜਿਸ ਰਾਹੀਂ ਉਹ ਕਿਤੇ ਵੀ ਬੈਠੇ ਡਿਜੀਟਲ ਮਾਧਿਅਮ ਨਾਲ ਨਾ ਸਿਰਫ ਨੌਕਰੀਆਂ ਦੇ ਲਈ ਜਾਣਕਾਰੀ ਹਾਸਲ ਕਰਕੇ ਬੇਨਤੀ ਪੱਤਰ ਦੇ ਸਕਣਗੇ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਗੁਗਲ ਪਲੇਅ ਸਟੋਰ ਜਾਂ ਐਪ ਸਟੋਰ ’ਤੇ ਜਾ ਕੇ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਸ਼ੁਰੂ ਕਰਨ ਦਾ ਕਰੈਡਿਟ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੀ ਟੀਮ ਨੂੰ ਜਾਂਦਾ ਹੈ, ਜਿਨ੍ਹਾਂ ਨੇ ਇਸਨੂੰ ਤਿਆਰ ਕਰਨ ਦੇ ਲਈ ਦਿਨ ਰਾਤ ਮਿਹਨਤ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵਰਚੁਅਲ ਤਰੀਕੇ ਨਾਲ ਜ਼ਿਲ੍ਹੇ ਦੇ ਨੌਜਨਾਵਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਇਸ ਐਪ ਦੇ ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਰੋਜ਼ਗਾਰ ਬਿਊਰੋ ਇਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸੇ ਵਿਚਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਇਹ ਮੋਬਾਇਲ ਐਪ ਲਾਂਚ ਕੀਤੀ ਗਈ ਹੈ, ਜਿਸ ਰਾਹੀਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ: ਸਿੱਧੂ ਦਾ ਮੁੜ ਕੈਪਟਨ 'ਤੇ ਨਿਸ਼ਾਨਾ: ਕੀ ਬੇਅਦਬੀ ਦਾ ਕੇਸ ਗ੍ਰਹਿ ਮੰਤਰੀ ਦੀ ਤਰਜੀਹ ਨਹੀਂ?

ETV Bharat Logo

Copyright © 2025 Ushodaya Enterprises Pvt. Ltd., All Rights Reserved.