ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਦਯੋਗ 'ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਰਾਸ਼ਟਰੀ ਖੇਡ ਦਿਵਸ ’ਤੇ ਹੁਸ਼ਿਆਰਪੁਰ ਸਮਾਰਟ ਬਾਇਕਸ ਪ੍ਰੋਜੈਕਟ ਦੀ ਸ਼ੁਰੂਆਤ ਕਰਕੇ ਹੁਸ਼ਿਆਰਪੁਰ ਨੂੰ ਮੈਟਰੋ ਸਿਟੀਜ਼ ਦੇ ਬਰਾਬਰ ਖੜ੍ਹਾ ਕਰ ਦਿੱਤਾ ਗਿਆ ਹੈ।
ਇਸ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਵਾਸੀ ਬੜੀ ਹੀ ਵਾਜਿਬ ਕੀਮਤ 'ਤੇ ਇਨ੍ਹਾਂ ਸਮਾਰਟ ਬਾਇਕਸ ਦਾ ਲਾਹਾ ਲੈ ਸਕਣਗੇ। ਸਮਾਰਟ ਬਾਈਕ ਚਲਾਉਣ ਲਈ ਤੁਸੀਂ ਆਪਣੇ ਸਮਾਰਟ ਫੋਨ 'ਤੇ YAANA ਐਪ ਡਾਊਨਲੋਡ ਕਰਨਾ ਹੋਵੇਗਾ 'ਤੇ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰ ਸਮਾਰਟ ਬਾਈਕ 'ਤੇ ਲੱਗੇ QR Code ਨੂੰ ਸਕੈਨ ਕਰਕੇ ਇਸਨੂੰ unlock ਕਰਕੇ ਸਮਾਰਟ ਬਾਈਕ ਦਾ ਅਨੰਦ ਮਾਣ ਸਕਦੇ ਹੋ।
ਇਸ ਮੌਕੇ ਉਦਯੋਗ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਹੋਰ ਪਤਵੰਤਿਆਂ ਵੱਲੋਂ ਹੁਸ਼ਿਆਰਪੁਰ ਦੇ ਸਾਇਕਲਿਸਟਾਂ ਨਾਲ ਸਾਇਕਲ ਰੈਲੀ ਦੌਰਾਨ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਸਾਇਕਲਿੰਗ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵੱਲੋਂ ਹਰੀ ਝੰਡੀ ਦੇ ਕੇ ਸਮਾਰਟ ਬਾਈਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।
ਇਹ ਵੀ ਪੜ੍ਹੋ:- ਅਫ਼ਸਰ ਪੁੱਤਾਂ ਦੇ ਮਾਪੇ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ !