ਹੁਸ਼ਿਆਰਪੁਰ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਵਿੱਚ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਮੌਤ ਹੋ ਗਈ। ਦਿੱਲੀ ਸਰਹੱਦ 'ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਇਹ ਉਪਰਾਲਾ ਡਾ. ਓਬਰਾਏ ਵੱਲੋਂ ਕੀਤਾ ਗਿਆ ਹੈ ਜਿਸ ਦੀ ਪ੍ਰਸ਼ੰਸਾ ਪੂਰੇ ਪੰਜਾਬ ਭਰ 'ਚ ਹੋ ਰਹੀ ਹੈ।
ਜਿਸ ਦੇ ਚੱਲਦਿਆਂ ਇਸ ਸੰਸਥਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਦੂਜੇ ਕਿਸਾਨ ਸ਼ਹੀਦ ਪਰਿਵਾਰ ਨੂੰ ਚੈੱਕ ਭੇਟ ਕਰ ਕੇ ਪੈਨਸ਼ਨ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਆਗਿਆਪਾਲ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਜੋ ਕਿ ਗੜ੍ਹਸ਼ੰਕਰ ਦਾ ਰਹਿਣ ਵਾਲਾ ਹੈ, ਉਹ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਦਿੱਲੀ ਨੂੰ ਜਾ ਰਿਹਾ ਸੀ ਅਤੇ ਕਰਨਾਲ ਨਜ਼ਦੀਕ ਇਕ ਐਕਸੀਡੈਂਟ 'ਚ ਉਸਦੀ ਮੌਤ ਹੋ ਗਈ ਸੀ।
ਉਸ ਦੀ ਮਾਤਾ ਕੁਲਵਿੰਦਰ ਕੌਰ ਨੂੰ ਚੈੱਕ ਭੇਂਟ ਕਰ ਕੇ ਪੈਨਸ਼ਨ ਸ਼ੁਰੂ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਭਰ 'ਚ ਉਨ੍ਹਾਂ ਦੀ ਸੰਸਥਾ ਵੱਲੋਂ 65 ਕਿਸਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਕਿਸਾਨ ਇੱਥੇ ਕਰਨਗੇ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ !