ਹੁਸ਼ਿਆਰਪੁਰ: ਹਰ ਸਾਲ 1 ਜੁਲਾਈ ਨੂੰ ਕੌਮੀ ਡਾਕਟਰ ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਕੌਮੀ ਡਾਕਟਰ ਡੇ ਮੌਕੇ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਲਾਇਨਜ਼ ਕਲੱਬ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਸਨਮਾਨਿਤ ਤੇ ਉਨ੍ਹਾਂ ਦੇ ਇਸ ਜਜ਼ਬੇ ਨੂੰ ਸਲਾਮ ਕੀਤਾ।
ਲਾਇਨਜ਼ ਕਲੱਬ ਦੇ ਪ੍ਰਧਾਨ ਬਰਜਿੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ 'ਚ ਡਾਕਟਰ ਪੁਲਿਸ ਮੁਲਾਜ਼ਮ, ਪੱਤਰਕਾਰ, ਸਫਾਈ ਕਰਮਚਾਰੀ ਫਰੰਟ ਲਾਈਨ 'ਤੇ ਆਪਣਾ ਕੰਮ ਕਰ ਰਹੇ ਹਨ। ਇਨ੍ਹਾਂ ਨੂੰ ਕੋਰੋਨਾ ਯੋਧਿਆਂ ਦਾ ਨਾਮ ਦਿੱਤਾ ਗਿਆ ਹੈ। ਡਾਕਟਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਇਸ ਮਹਾਂਮਾਰੀ 'ਚ ਦਿਨ ਰਾਤ ਇੱਕ ਕਰਕੇ ਮਰੀਜ਼ਾਂ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਆਪਣਾ ਫ਼ਰਜ ਨਿਭਾ ਰਹੇ ਹਨ। ਉਨ੍ਹਾਂ ਨੇ ਕਿਹਾ ਇਨ੍ਹਾਂ ਸਭ ਨੂੰ ਦੇਖਦੇ ਹੋਏ ਹੀ ਉਨ੍ਹਾਂ ਦੇ ਇਸ ਜਜ਼ਬੇ ਨੂੰ ਸਲਾਮ ਕਰਨ ਲਈ ਅੱਜ ਡਾਕਟਰ 'ਡੇ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਬਿਨਾਂ ਮਨਜੂਰੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ