ਗੜ੍ਹਸ਼ੰਕਰ: ਰਾਜਪੂਤ ਸਭਾ ਭਵਨ ਗੜ੍ਹਸ਼ੰਕਰ ਵਿਖੇ ਸੂਰਬੀਰ ਸ਼ਿਰੋਮਣੀ ਮਹਾਰਾਣਾ ਪ੍ਰਤਾਪ ਜਯੰਤੀ ਉਤਸਵ ਬੜੀ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਪ੍ਰੋਗਰਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਵੱਖ-ਵੱਖ ਪਿੰਡਾਂ ਤੋਂ ਰਾਜਪੂਤ ਸਮਾਜ ਨੇ ਸ਼ਾਮਿਲ ਹੋਕੇ ਮਹਾਰਾਣਾ ਪ੍ਰਤਾਪ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵਿਧਾਨ ਸਭਾ ਡਿਪਟੀ ਸਪੀਕਰ ਅਤੇ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ ਰਾਜਪੂਤ ਸਮਾਜ ਅਤੇ ਇਲਾਕਾ ਵਾਸੀਆਂ ਨੂੰ ਮਹਾਰਾਣਾ ਪ੍ਰਤਾਪ ਜੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਮਹਾਰਾਣਾ ਪ੍ਰਤਾਪ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਜੀਵਨੀ ਪ੍ਰਤੀ ਜਾਣੂ ਕਰਵਾਇਆ: ਇਸ ਮੌਕੇ ਵਿਧੀ ਪੂਰਬਕ ਤਰੀਕੇ ਨਾਲ ਹਵਨ ਯੱਗ ਕਰਨ ਉਪਰੰਤ ਮਹਾਰਾਣਾ ਪ੍ਰਤਾਪ ਜੀ ਦੀ ਜੀਵਨੀ ਪ੍ਰਤੀ ਜਾਣੂ ਕਰਵਾਇਆ ਗਿਆ। ਵੱਖ-ਵੱਖ ਬੁਲਾਰਿਆਂ ਨੇ ਮਹਾਰਾਣਾ ਪ੍ਰਤਾਪ ਦੇ ਜੀਵਨ ਪ੍ਰਤੀ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਨਕਸ਼ੇ ਕਦਮ ਉੱਤੇ ਚੱਲਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਰਾਜਪੂਤ ਸਮਾਜ ਨੂੰ ਇਕਮੁੱਠ ਹੋਣ ਦੀ ਅਪੀਲ ਕੀਤੀ। ਇਸ ਮੌਕੇ ਰਾਜਪੂਤ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਜੈ ਕ੍ਰਿਸ਼ਨ ਰੋੜੀ ਨੇ ਰਾਜਪੂਤ ਸਭਾ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।
ਮਹਾਰਾਣਾ ਪ੍ਰਤਾਪ ਜੀ ਦੀ ਪ੍ਰਤਿਮਾ ਰੱਖੀ ਜਾਵੇਗੀ: ਇਸ ਮੌਕੇ ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਚੰਡੀਗੜ੍ਹ ਚੌਂਕ ਦਾ ਨਾਮ ਪਹਿਲਾ ਹੀ ਮਹਾਰਾਣਾ ਪ੍ਰਤਾਪ ਜੀ ਦੇ ਨਾਮ ਉੱਤੇ ਰੱਖਿਆ ਗਿਆ ਹੈ ਅਤੇ ਜਲਦ ਹੀ ਚੰਡੀਗੜ੍ਹ ਚੌਂਕ ਵਿੱਚ ਮਹਾਰਾਣਾ ਪ੍ਰਤਾਪ ਜੀ ਦੀ ਪ੍ਰਤਿਮਾ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਮਹਾਰਾਣਾ ਪ੍ਰਤਾਪ ਜੀ ਦੇ ਜੀਵਨ ਪ੍ਰਤੀ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਮਹਾਰਾਣਾ ਪ੍ਰਤਾਪ ਜੀ ਦਾ ਦੇਸ਼ ਲਈ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਰਹਿੰਦੀ ਦੁਨੀਆ ਤੱਕ ਉਨ੍ਹਾਂ ਦਾ ਨਾਂ ਅਮਰ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਰਾਣਾ ਪ੍ਰਤਾਪ ਜੀ ਦੇ ਨਕਸ਼ੇ ਕਦਮ ਉੱਤੇ ਚੱਲਣਾ ਚਾਹੀਦਾ ਹੈ।
- ਬਰਸਾਤ ਕਾਰਨ ਨਰਮਾ ਕਰੰਡ, ਖੇਤੀਬਾੜੀ ਵਿਭਾਗ ਵੱਲੋਂ 15 ਮਈ ਤਕ ਬਿਜਾਈ ਮੁਕੰਮਲ ਕਰਨ ਦੀ ਸਿਫਾਰਿਸ਼
- Jalandhar by-election: 'ਆਪ' 'ਤੇ ਲੱਗੇ ਬਾਹਰੀ ਜ਼ਿਲ੍ਹਿਆਂ ਤੋਂ ਵਰਕਰ ਬੁਲਾਉਣ ਦੇ ਇਲਜ਼ਾਮ, ਤਸਵੀਰਾਂ ਵਾਇਰਲ
- Jalandhar By-Poll : ਕਾਂਗਰਸੀ ਵਿਧਾਇਕ ਨੇ 'ਆਪ' ਵਿਧਾਇਕ ਨੂੰ ਘੇਰਿਆ, ਕਿਹਾ- ਸਰਕਾਰ ਤੁਹਾਡੀ, ਪਰ ਇੱਥੇ ਬਦਮਾਸ਼ੀ ਨੀ ਚੱਲਣ ਦਿਆਂਗਾ
ਦੱਸ ਦਈਏ ਮਹਾਰਾਣਾ ਪ੍ਰਤਾਪ ਸਿੰਘ ਜੀ ਦਾ ਜਨਮ 9 ਮਈ 1540 ਈਸਵੀ ਵਿੱਚ ਹੋਇਆ ਸੀ। ਮਹਾਰਾਣਾ ਪ੍ਰਤਾਪ ਸਿਸੋਦੀਆ ਰਾਜਵੰਸ਼ ਤੋਂ ਮੇਵਾੜ ਦੇ ਇੱਕ ਹਿੰਦੂ ਰਾਜਪੂਤ ਰਾਜਾ ਸਨ। ਉਨ੍ਹਾਂ ਨੇ ਮੁਗਲ ਸਾਮਰਾਜ ਦੀ ਵਿਸਤਾਰਵਾਦੀ ਨੀਤੀ ਦਾ ਵਿਰੋਧ ਕਰਨ ਲਈ 1576 ਵਿੱਚ ਹਲਦੀਘਾਟੀ ਦੀ ਲੜਾਈ ਸਮੇਤ ਅਕਬਰ ਵਿਰੁੱਧ ਕਈ ਵੱਡੀਆਂ ਲੜਾਈਆਂ ਲੜੀਆਂ। ਪ੍ਰਤਾਪ ਗੁਰੀਲਾ ਯੁੱਧ ਦੁਆਰਾ ਆਪਣੇ ਫੌਜੀ ਟਾਕਰੇ ਲਈ ਇੱਕ ਲੋਕ ਨਾਇਕ ਬਣ ਗਏ ਜੋ ਬਾਅਦ ਵਿੱਚ ਮਲਿਕ ਅੰਬਰ ਅਤੇ ਸ਼ਿਵਾਜੀ ਸਮੇਤ ਮੁਗਲਾਂ ਵਿਰੁੱਧ ਵਿਦਰੋਹੀਆਂ ਲਈ ਪ੍ਰੇਰਣਾਦਾਇਕ ਸਾਬਿਤ ਹੋਇਆ।