ਬਰਨਾਲਾ: ਰਣੀਕੇ ਦੇ ਸ੍ਰੀ ਰਣਕੇਸ਼ਵਰ ਮਹਾਂਦੇਵ ਮੰਦਰ 'ਚ ਬੜੀ ਧੂਮ-ਧਾਮ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਇਸ ਮੰਦਰ 'ਚ ਸ਼ਰਧਾਲੂਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ। ਰਣਕੇਸ਼ਵਰ ਮੰਦਰ 'ਚ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ, ਵਿਧਾਇਕ ਦਲਵੀਰ ਸਿੰਘ ਗੋਲਡੀ ਤੇ ਟਰਾਈਡੈਂਟ ਗੁਪਤਾ ਦੇ ਸੰਸਥਾਪਕ ਰਜਿੰਦਰ ਗੁਪਤਾ ਨੇ ਮੱਥਾ ਟੇਕਿਆ।
ਕਿਹਾ ਜਾਂਦਾ ਹੈ ਕਿ ਇਸ ਮੰਦਰ 'ਚ ਪਾਂਡਵਾਂ ਨੇ ਭਗਵਾਨ ਸ਼ਿਵ ਸ਼ੰਕਰ ਦੀ ਭਗਤੀ ਕੀਤੀ ਸੀ, ਜਿਸ ਤੋਂ ਖੁਸ਼ ਹੋ ਕੇ ਇਸ ਥਾਂ 'ਤੇ ਭਗਵਾਨ ਸ਼ਿਵ ਸ਼ੰਕਰ ਪ੍ਰਗਟ ਹੋਏ ਸਨ। ਇਸ ਮੰਦਰ 'ਚ ਸ਼ਿਵਲਿੰਗ ਨਹੀਂ ਲਗਾ ਹੋਇਆ ਹੈ।
ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਨੇ ਸਮੂਹ ਸ਼ਰਧਾਲੂਆਂ ਨੂੰ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਹਰ ਸਾਲ ਇੱਥੇ ਪਹੁੰਚ ਕੇ ਮੱਥਾ ਟੇਕਦੇ ਹਨ ਤੇ ਉਨ੍ਹਾਂ ਦੀ ਇਥੇ ਹਰ ਮਨੋਕਾਮਨਾ ਪੂਰੀ ਹੁੰਦੀ ਹੈ।
ਇਹ ਵੀ ਪੜ੍ਹੋ:ਜਲੰਧਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਸ਼ਰਧਾਲੂਆਂ ਨੇ ਦੱਸਿਆ ਕਿ ਇਸ ਮੰਦਰ ਨੂੰ ਮਨੇਸ਼ਵਰ ਮੰਦਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇਥੇ ਹਰ ਮਨੋਕਾਮਨਾ ਪੂਰੀ ਹੁੰਦੀ ਹੈ। ਇਸ ਮੰਦਰ ਦੇ ਦਰਸ਼ਨ ਕਰਨ ਲਈ ਸੰਗਤਾ ਦੇਸ਼ ਵਿਦੇਸ਼ ਤੋਂ ਪਹੁੰਚਦਿਆਂ ਹਨ।