ETV Bharat / state

ਪ੍ਰਵਾਸੀ ਮਜ਼ਦੂਰਾਂ ਨੂੰ ਨਹੀਂ ਹੋਵੇਗੀ ਕੋਈ ਪਰੇਸ਼ਾਨੀ: ਡਿਪਟੀ ਕਮਿਸ਼ਨਰ - ਅਪਨੀਤ ਰਿਆਤ

ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਦੌਰਾਨ ਭੱਠਿਆਂ, ਫੈਕਟਰੀਆਂ, ਰਾਇਸ ਸ਼ੈਲਰਾਂ ਅਤੇ ਹੋਰ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਤੁਰੰਤ ਸੰਪਰਕ ਕਰਕੇ ਹਦਾਇਤ ਦਿੱਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਦੀ ਜ਼ਿੰਮੇਵਾਰੀ ਸੁਚਾਰੂ ਢੰਗ ਨਾਲ ਨਿਭਾਈ ਜਾਵੇ।

ਫ਼ੋਟੋ
ਫ਼ੋਟੋ
author img

By

Published : Apr 25, 2020, 6:50 PM IST

ਹੁਸ਼ਿਆਰਪੁਰ: ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜਿੱਥੇ ਪ੍ਰਵਾਸੀ ਮਜ਼ਦੂਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ, ਉੱਥੇ ਹੀ ਰਾਧਾ ਸੁਆਮੀ ਸਤਿਸੰਗ ਦੇ ਸਹਿਯੋਗ ਨਾਲ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀਆਂ ਦੀ ਰਿਹਾਇਸ਼ ਤੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੈ।

ਵੀਡੀਓ

ਇਸ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਦੌਰਾਨ ਭੱਠਿਆਂ, ਫੈਕਟਰੀਆਂ, ਰਾਇਸ ਸ਼ੈਲਰਾਂ ਅਤੇ ਹੋਰ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਤੁਰੰਤ ਸੰਪਰਕ ਕਰਕੇ ਹਦਾਇਤ ਕੀਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਦੀ ਜ਼ਿੰਮੇਵਾਰੀ ਸੁਚਾਰੂ ਢੰਗ ਨਾਲ ਨਿਭਾਈ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਮੀਨੀ ਪੱਧਰ 'ਤੇ ਚੈਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵੱਖ-ਵੱਖ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਪਾਰਕ ਅਦਾਰਿਆਂ ਤੋਂ ਇਲਾਵਾ ਜਿਥੇ ਕਿਤੇ ਵੀ ਪ੍ਰਵਾਸੀ ਮਜ਼ਦੂਰ ਰਹਿ ਰਹੇ ਹਨ, ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨਵੇਂ ਬਣ ਰਹੇ ਜੁਡੀਸ਼ੀਅਲ ਕੰਪਲੈਕਸ ਵਿਖੇ ਕਰੀਬ 180 ਮਜ਼ਦੂਰ ਕੰਮ ਕਰ ਰਹੇ ਸਨ ਤੇ ਇਨ੍ਹਾਂ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ ਵਲੋਂ ਫੂਡ ਪੈਕੇਟ ਮੁਹੱਈਆ ਕਰਵਾ ਦਿੱਤੇ ਗਏ ਹਨ। ਅਪਨੀਤ ਰਿਆਤ ਨੇ ਕਿਹਾ ਕਿ ਸਹਾਇਕ ਕਿਰਤ ਕਮਿਸ਼ਨਰ ਵਲੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਸ਼ਿਆਰਪੁਰ 33, ਗੜ੍ਹਸ਼ੰਕਰ 25, ਦਸੂਹਾ 30, ਮੁਕੇਰੀਆਂ 8 ਸਮੇਤ 96 ਭੱਠੇ ਚੱਲ ਰਹੇ ਹਨ, ਜਿਥੇ 4375 ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ 4, ਗੜ੍ਹਸ਼ੰਕਰ 4 ਅਤੇ ਮੁਕੇਰੀਆਂ ਵਿਖੇ 16 ਸਮੇਤ ਕੁੱਲ 24 ਰਾਇਸ ਸ਼ੈਲਰ ਚੱਲ ਰਹੇ ਹਨ, ਜਿਥੇ 245 ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਨਾਲ ਸਬੰਧਤ ਜ਼ਿਲ੍ਹੇ ਵਿੱਚ ਪਹੁੰਚੇ 107 ਵਿਅਕਤੀਆਂ ਦੀ ਰਿਹਾਇਸ਼ ਲਈ ਪ੍ਰਬੰਧ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਘਰ ਟਾਂਡਾ ਵਿਖੇ 56 ਅਤੇ ਸਤਿਸੰਗ ਘਰ ਡੇਰਾ ਰਾਧਾ ਸੁਆਮੀ ਬਿਆਸ, ਪਿੰਡ ਪਲਾਕੀ (ਮੁਕੇਰੀਆਂ) ਵਿਖੇ 51 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਘਰ ਦੇ ਸਹਿਯੋਗ ਨਾਲ ਇਨ੍ਹਾਂ ਲਈ ਖਾਣੇ ਤੋਂ ਇਲਾਵਾ ਸੋਸ਼ਲ ਡਿਸਟੈਂਸ ਯਕੀਨੀ ਬਣਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.