ਹੁਸ਼ਿਆਰਪੁਰ: ਜ਼ਿਲ੍ਹੇ ’ਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਮੋਟਰਸਾਈਕਲ ਰੈਲੀ ਵੱਖ ਵੱਖ ਹਿੱਸਿਆਂ ਤੋਂ ਹੁੰਦੀ ਹੋਈ ਮਿੰਨੀ ਸਕਤਰੇਤ ਵਿਖੇ ਖਤਮ ਹੋਈ।
ਮੋਟਰਸਾਈਕਲ ਰੈਲੀ ਦੌਰਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ। ਨਾਲ ਹੀ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਪ੍ਰਧਾਨ ਅਨੁਰੀਧ ਮੋਦਗਿੱਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਇੱਕ ਰੋਸ ਰੈਲੀ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿਤੀ ਹੈ ਕਿ ਜੇਕਰ ਪੇ ਕਮਿਸ਼ਨ ਦੀ ਰਿਪੋਰਟ ’ਤੇ ਮੁੜ ਵਿਚਾਰ ਨਾ ਕੀਤੀ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਇਸ ਸਰਕਾਰ ਨੂੰ ਸਬਕ ਸਿਖਾਵਾਂਗੇ।
ਇਹ ਵੀ ਪੜੋ: Amritsar:ਮੁਲਾਜ਼ਮਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ