ETV Bharat / state

ਸੜਕ ਦੀ ਖਸਤਾ ਹਾਲਤ ਹੋਣ ਕਰਕੇ ਭਿਆਨਕ ਸੜਕ ਹਾਦਸਾ

author img

By

Published : Aug 5, 2022, 10:57 AM IST

ਸੜਕ ਦੀ ਹਾਲਤ ਖਰਾਬ ਹੋਣ ਕਾਰਨ ਹੁਸ਼ਿਆਰਪੁਰ ਦੇ ਮੁਹੱਲਾ ਭਵਾਨੀ ਨਗਰ (Mohalla Bhawani Nagar of Hoshiarpur) ਦੇ ਰਹਿਣ ਵਾਲੇ 50 ਸਾਲਾ ਹਰਵਿੰਦਰ ਸਿੰਘ ਦਾ ਨੈਸ਼ਨਲ ਹਾਈਵੇ ‘ਤੇ ਡੂੰਘੇ ਖੱਡਿਆਂ ਕਾਰਨ ਕੰਮ ਤੋਂ ਘਰ ਪਰਤਦਿਆਂ ਹਾਦਸਾ ਵਾਪਰ ਗਿਆ।

ਸੜਕ ਦਾ ਖਸਤਾ ਹਾਲਾਤ ਹੋਣ ਕਰਕੇ ਭਿਆਨਕ ਸੜਕ ਹਾਦਸਾ

ਹੁਸ਼ਿਆਰਪੁਰ: ਇੱਕ ਪਾਸੇ ਜਿੱਥੇ ਦੇਸ਼ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਦੇਸ਼ ਵਿੱਚ 2024 ਤੱਕ ਦੇਸ਼ ਦੀਆਂ ਸੜਕਾਂ ਨੂੰ ਅਮਰੀਕਾ ਦੀਆਂ ਸੜਕਾਂ (America's Roads) ਦੇ ਨਾਲ ਤੋਲ ਰਹੇ ਹਨ, ਉੱਥੇ ਹੀ ਹੁਸ਼ਿਆਰਪੁਰ ਦੇ ਭਰਵਾਈ ਨੈਸ਼ਨਲ ਹਾਈਵੇ ਦੀ ਖਸਤਾ ਹਾਲਾਤ ਰੋਜ਼ਾਨਾਂ ਹਜ਼ਾਰਾ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਜਿਸ ਦੀ ਤਾਜ਼ਾ ਤਸਵੀਰ ਹਰਵਿੰਦਰ ਸਿੰਘ ਦੇ ਨਾਲ ਹੋਏ ਹਾਦਸੇ ਤੋਂ ਬਾਅਦ ਸਾਹਮਣੇ ਆਈ।

ਹੁਸ਼ਿਆਰਪੁਰ ਦੇ ਮੁਹੱਲਾ ਭਵਾਨੀ ਨਗਰ (Mohalla Bhawani Nagar of Hoshiarpur) ਦੇ ਰਹਿਣ ਵਾਲੇ 50 ਸਾਲਾ ਹਰਵਿੰਦਰ ਸਿੰਘ ਦਾ ਨੈਸ਼ਨਲ ਹਾਈਵੇ ‘ਤੇ ਡੂੰਘੇ ਖੱਡਿਆਂ ਕਾਰਨ ਕੰਮ ਤੋਂ ਘਰ ਪਰਤਦਿਆਂ ਐਕਸੀਡੈਂਟ ਹੋ ਗਿਆ। ਜਿਸ ਦੌਰਾਨ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਮਾਲੀ ਹਾਲਾਤ ਨਾ ਠੀਕ ਹੋਣ ਦੇ ਬਾਵਜੂਦ ਪਰਿਵਾਰ ਨਿੱਜੀ ਹਸਪਤਾਲਾਂ (Private hospitals) ਵਿੱਚ ਮਹਿੰਗਾ ਇਲਾਜ ਕਰਵਾਉਣ ਨੂੰ ਮਜ਼ਬੂਰ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਹਰਵਿੰਦਰ ਸਿੰਘ ਕੰਮ ਤੋਂ ਘਰ ਨੂੰ ਪਰਤ ਰਿਹਾ ਸੀ, ਪਰ ਘਰ ਪਰਤਣ ਵਿੱਚ ਦੇਰੀ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਉਸ ਦੇ ਫੋਨ ‘ਤੇ ਸੰਪਰਕ ਕੀਤਾ ਤਾਂ ਹਰਵਿੰਦਰ ਨੇ ਦੱਸਿਆ ਕਿ ਡੂੰਘੇ ਖੱਡੇ ਕਾਰਨ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਉਹ ਜ਼ਖ਼ਮੀ ਹਾਲਤ ਵਿੱਚ ਸੜਕ ਕਿਨਾਰੇ ਪਿਆ ਹੈ।

ਇਸ ‘ਤੇ ਤੁਰੰਤ ਹਰੱਕਤ ਵਿੱਚ ਆ ਕੇ ਪਰਿਵਾਰਿਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਹਰਵਿੰਦਰ ਨੂੰ ਨਿੱਜੀ ਹਸਪਤਾਲ (Private hospitals) ਵਿੱਚ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਆਏ ਦਿਨ ਇਸ ਨੈਸ਼ਨਲ ਹਾਈਵੇ ‘ਤੇ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਹੁਣ ਇਲਾਜ ਦੌਰਾਨ ਰੋਜ਼ਾਨਾ ਤਕਰੀਬਨ 40 ਤੋਂ 50 ਹਜ਼ਾਰ ਰੁਪਏ ਦਾ ਖਰਚਾ ਆ ਰਿਹਾ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਇਸ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਰੋਜ਼ਾਨਾ ਤਕਰੀਬਨ ਦਰਜਨ ਤੋਂ ਵੱਧ ਹਾਦਸੇ ਹੁੰਦੇ ਹਨ ਅਤੇ ਹੁਣ ਤੱਕ ਡੂੰਘੇ ਖੱਡਿਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਜਿਸ ਬਾਰੇ ਉਨ੍ਹਾਂ ਨੇ ਨੈਸ਼ਨਲ ਹਾਈਵੇ ਦੇ ਸਬੰਧਤ ਵਿਭਾਗ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਵਿਧਾਇਕ ਅਤੇ ਮੰਤਰੀ ਪੰਡਿਤ ਬ੍ਰਹਮਸ਼ੰਕਰ ਜਿੰਪਾ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਅਤੇ ਹੁਸ਼ਿਆਰਪੁਰ ਤੋਂ ਐੱਮ.ਪੀ. ਸੋਮ ਪ੍ਰਕਾਸ਼ ਤੱਕ ਕਈ ਵਾਰ ਪਹੁੰਚ ਕੀਤੀ, ਪਰ ਕਿਸੇ ਨੇ ਇਸ ਦੀ ਸਾਰ ਨਹੀਂ ਲਈ।

ਇਹ ਵੀ ਪੜ੍ਹੋ: ਮਾਨਸਾ ਜ਼ਿਲ੍ਹੇ ’ਚ ਵੀ ਫੈਲੀ ਲੰਪੀ ਸਕਿਨ ਬੀਮਾਰੀ, ਕਈ ਪਸ਼ੂਆਂ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.