ਹੁਸ਼ਿਆਰਪੁਰ: ਸੂਬੇ ਭਰ ’ਚ ਅਪਰਾਧਿਕ ਵਾਰਦਾਤਾਂ ਦਾ ਲਗਾਤਾਰ ਇਜਾਫਾ ਹੋ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਵਾਰਡ ਨੰਬਰ 13 ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ ਚ ਦਾਖਿਲ ਹੋ ਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨਾਂ ਦੇ ਘਰ ’ਚ ਵੜ੍ਹ ਕੇ ਤੇਜ਼ਧਾਰ ਹਥਿਆਰਾ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ, ਗੰਭੀਰ ਰੂਪ ਚ ਜ਼ਖਮੀ ਹੋਏ ਨੌਜਵਾਨ ਨੂੰ ਸਰਕਾਰੀ ਹਸਪਤਾਲ ਚ ਇਲਾਜ ਲਈ ਲਿਆਂਦਾ ਗਿਆ ਤਾਂ ਉਸਦੀ ਹਾਲਤ ਨਾਜੂਕ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਪਰ ਰਸਤੇ ’ਚ ਨੌਜਵਾਨ ਦੀ ਮੌਤ ਹੋ ਗਈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜੋ: 2 ਨੌਜਵਾਨਾਂ ‘ਤੇ ਸ਼ਰ੍ਹੇਆਮ ਚਲਾਈਆਂ ਗੋਲੀਆਂ, ਪੁਲਿਸ ‘ਤੇ ਲਾਏ ਇਲਜ਼ਾਮ !