ਹੁਸ਼ਿਆਰਪੁਰ : ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੀ ਗੱਲ ਸਰਕਾਰਾਂ ਵੱਲੋਂ ਆਏ ਦਿਨ ਕੀਤੀਆਂ ਜਾਂਦੀਆਂ ਹਨ, ਪ੍ਰਸ਼ਾਸਨ ਵੱਲੋਂ ਕਿਹਾ ਜਾਂਦਾ ਹੈ ਕਿ ਕਾਨੂੰਨ ਪ੍ਰਬੰਧ ਬਿਲਕੁਲ ਠੀਕ ਹਨ, ਪਰ ਜਦੋਂ ਇਸ ਦੇ ਉਲਟ ਲੜਾਈ ਝਗੜੇ, ਲੁੱਟਾਂ ਖੋਹਾ ਆਦਿ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਤਾਂ ਸਰਕਾਰਾਂ ਤੇ ਪ੍ਰਸ਼ਾਸਨ ਦੇ ਇਹ ਦਾਅਵੇ ਖੋਖਲੇ ਜਾਪਦੇ ਹਨ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਮੁਕੇਰੀਆਂ ਦੇ ਕਸਬਾ ਭੰਗਾਲਾ ਤੋਂ ਜਿਥੋਂ ਭੰਗਾਲਾ ਦੇ ਬਸ ਸਟੈਂਡ ਵਿਖੇ ਹੋਏ ਲੜਾਈ ਝਗੜੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੁੱਲ 7 ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।
ਨੌਜਵਾਨ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ : ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਾਰਸ ਆਨੰਦ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਨਵਾਂ ਭੰਗਾਲਾ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਗੌਰਵ ਆਨੰਦ ਜਿਸਦੀ ਉਮਰ ਮਹਿਜ਼ 21 ਸਾਲ ਹੈ, ਆਪਣੇ ਦੋਸਤਾਂ ਨਾਲ ਆਲਟੋ ਕਾਰ ਵਿੱਚ ਸਵਾਰ ਹੋ ਕੇ ਬਸ ਸਟੈਂਡ ਭੰਗਾਲਾ ਵਿਖੇ ਕੁਝ ਖਾਣ ਲਈ ਗਿਆ ਸੀ ਤੇ ਇਸ ਦੌਰਾਨ ਉਥੇ ਮੌਜੂਦ ਨੌਜਵਾਨ ਚਕਸ਼ੂ ਪੁੱਤਰ ਮਨੋਜ ਕੁਮਾਰ, ਅਕਾਸ਼ ਉਰਫ ਘੋਗਾ, ਸੂਰਜ ਪੁੱਤਰ ਰਾਜ ਕੁਮਾਰ ਅਤੇ ਨਿਖਿਲ ਪੁੱਤਰ ਰਣਜੀਤ ਸਿੰਘ ਸਮੇਤ ਹੋਰ 3 ਅਭਪਛਾਤੇ ਨੌਜਵਾਨਾਂ ਨੇ ਪਹਿਲਾਂ ਗੱਡੀ ਦੇ ਸ਼ੀਸ਼ੇ ਭੰਨੇ ਤੇ ਜਦੋਂ ਗੌਰਵ ਗੱਡੀ ਅਤੇ ਉਸਦੇ ਦੋਸਤ ਗੱਡੀ ਚੋਂ ਬਾਹਰ ਆਏ ਤਾਂ ਉਕਤ ਹਮਲਾਵਰਾਂ ਨੇ ਗੌਰਵ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
- ’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ 'ਚ ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਹਾ-ਪੰਜਾਬ ਸਰਕਾਰ ਸੂਬੇ 'ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਪ੍ਰਸ਼ਾਸਨ ਦੇਣ ਲਈ ਵਚਨਬੱਧ
- ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜਿਆ, ਆਵਾਜਾਹੀ ਦਰੁਸਤ ਕਰੋ, ਨਾ ਕਿ ਗੱਡੀਆਂ ਰੋਕ ਕੇ ਟ੍ਰੈਫਿਕ ਸਮੱਸਿਆ ਪੈਦਾ ਕਰੋ...
- ਕੈਬਨਿਟ ਮੀਟਿੰਗ ਮਗਰੋਂ ਜਲੰਧਰ ਨੂੰ ਸੀਐੱਮ ਮਾਨ ਨੇ ਦਿੱਤੀਆਂ ਸੌਗਾਤਾਂ, ਜ਼ਿਲ੍ਹੇ ਦੇ ਵਿਕਾਸ ਲਈ 95 ਕਰੋੜ 16 ਲੱਖ ਦੀ ਪਹਿਲੀ ਕਿਸ਼ਤ ਕੀਤੀ ਜਾਰੀ
ਇਲਾਜ ਦੌਰਾਨ ਹਸਪਤਾਲ ਵਿੱਚ ਮੌਤ : ਇਸ ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਮੁਕੇਰੀਆਂ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ ਕਿ ਉਸਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਉਸਨੂੰ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿਥੇ ਕਿ ਜ਼ਖਮਾਂ ਦੀ ਤਾਬ ਨਾ ਝਲਦਿਆਂ ਹੋਇਆਂ ਗੌਰਵ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਲਾਸ਼ ਸੜਕ ਉਤੇ ਰੱਖ ਕੇ ਜਾਮ ਲਾ ਦਿੱਤਾ ਜਿਨ੍ਹਾਂ ਨੂੰ ਪੁਲਿਸ ਦੇ ਵੱਡੇ ਅਧਿਕਾਰੀਆਂ ਵਲੋਂ ਉਚਿਤ ਕਾਰਵਾਈ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ ਗਿਆ।