ਗੜ੍ਹਸ਼ੰਕਰ :ਗੜ੍ਹਸ਼ੰਕਰ ਤੋਂ ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪ੍ਰੈੱਸਵਾਰਤਾ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਪ੍ਰਧਾਨ ਬਣਨ ਤੋਂ ਬਾਅਦ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੇ ਉੱਪਰ ਉਹ ਪ੍ਰਧਾਨ ਬਣਨ ਤੋਂ ਪਹਿਲਾਂ ਖਣਨ ਮਾਫੀਆ ਚ ਰੇਤ ਮਾਫੀਆ ਚਲਾਉਣ ਦੇ ਆਰੋਪ ਲਗਾਉਂਦੇ ਰਹੇ ਹਨ, ਉਨ੍ਹਾਂ ਦੇ ਨਾਲ ਉਹ ਸ਼ਰ੍ਹੇਆਮ ਘੁੰਮ ਰਹੇ ਹਨ ਇਸਤੋਂ ਸਾਫ ਜਾਹਿਰ ਹੋ ਰਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸਿਰਫ਼ ਕੁਰਸੀ ਦੀ ਭੁੱਖ ਸੀ।
ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਅਜੇ 6 ਮਹੀਨੇ ਦਾ ਸਮਾਂ ਬਾਕੀ ਬਚਿਆ ਹੈ ਜਿਸ ਦੌਰਾਨ ਨਵਜੋਤ ਸਿੱਧੂ ਨੂੰ ਚਾਹੀਦਾ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਅਤੇ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਵੇਲੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ।
ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ਦੇ ਉੱਪਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਨੂੰ ਹੁਣ ਕਿਸਾਨ ਜਥੇਬੰਦੀਆਂ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੇ ਜੈ ਕ੍ਰਿਸ਼ਨ ਸਿੰਘ ਰੋੜੀ ਆਮ ਆਦਮੀ ਪਾਰਟੀ ਵਿਧਾਇਕ ਨੇ ਕਿਹਾ ਕਿ ਕਿਸਾਨਾਂ ਨੂੰ ਲੰਬਾ ਸਮੇਂ ਪ੍ਰਦਰਸ਼ਨ ਕਰਦੇ ਹੋਏ ਦੇਖਦੇ ਹੋਏ ਸੈਂਟਰ ਦੀ ਬੀਜੇਪੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਕੇ ਕਾਨੂੰਨ ਰੱਦ ਕਰਨ ਚਾਹੀਦੇ ਹਨ।
ਇਹ ਵੀ ਪੜ੍ਹੋ : ਸੁਖਬੀਰ ਅਤੇ ਰੰਧਾਵਾ ਦੇ ਬਿਆਨਾਂ ਤੋਂ ਬਾਅਦ ਸੂਬੇ ਵਿੱਚ ਸਿਆਸੀ ਹਲਚਲ