ਗੜ੍ਹਸ਼ੰਕਰ : ਨਿਮਿਸ਼ਾ ਮਹਿਤਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨਾਲ ਹੋਏ ਗੱਠਜੋੜ ਨੂੰ ਲੈ ਕੇ ਜਿਥੇ ਸ੍ਰੀ ਖੁਰਾਲਗਡ਼੍ਹ ਸਾਹਿਬ ਵਿੱਖੇ ਸ਼੍ਰੋਮਣੀ ਅਕਾਲੀ ਦਲ ਆਸਥਾ ਲੈ ਕੇ ਨਹੀਂ ਗਏ ਸਗੋਂ ਉਹ ਆਪਣੀ ਸਿਆਸਤ ਚਮਕਾਉਣ ਲਈ ਗਏ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਤਸ਼ੱਦਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੂੰ ਮੁਆਫ਼ੀ ਮੰਗਣੀ ਚਾਹੁੰਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਦੇ ਹੋਏ ਨਿਮੀਸ਼ਾ ਮਹਿਤਾ ਪੰਜਾਬ ਕਾਂਗਰਸ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਜਿਥੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ ਉੱਥੇ ਹੀ ਕਾਂਗਰਸ ਸਰਕਾਰ ਮੁਆਵਜ਼ਾ ਦੇ ਚੁੱਕੀ ਹੈ। ਸਿਰਫ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿੱਚ ਸਰਕਾਰ ਆਉਣ ਤੇ 300 ਯੂਨਿਟ ਮਾਫ ਕਰਨ ਦੀ ਗੱਲ 'ਤੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਨੂੰ ਫ੍ਰੀ ਬਿਜਲੀ ਦੇ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ 'ਚ ਫੇਰ ਬਦਲ ਜਲਦ, ਕਈ ਮੰਤਰੀਆਂ ਦੇ ਬਦਲੇ ਜਾਣਗੇ ਵਿਭਾਗ !
ਪੰਜਾਬ ਦੇ ਵਿੱਚ ਕੋਰੋਨਾ ਵੈਕਸੀਨ ਦੀ ਘਾਟ ਨੂੰ ਲੈ ਕੇ ਨਿਮੀਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਨੇ ਸੈਂਟਰ ਦੀ ਬੀ.ਜੇ.ਪੀ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ ਸਰਕਾਰ ਪੰਜਾਬ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ।