ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਚ ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਗੜ੍ਹਸ਼ੰਕਰ ਅੱਗੇ ਪੰਜਾਬ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਉਨ੍ਹਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਫੀਲਡ ਕਾਮਿਆਂ ਵੱਲੋਂ ਪੇਅ ਕਮਿਸ਼ਨ ਵਿੱਚ ਸੋਧ ਕਰਨ ਲਈ ਅਤੇ ਕੱਚੇ ਮੁਲਾਜ਼ਮਾਂ (Employees) ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਬਾਰੇ ਮੁਲਾਜ਼ਮ (Government) ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਕਿਹਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਦਾ ਸਮੁੱਚਾ ਫੀਲਡ ਕਾਮਾ ਤਕਨੀਕੀ ਕੰਮ ਕਰਦਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ 2011 ਤੋਂ ਪਹਿਲਾਂ ਬਰਾਬਰ ਤਨਖਾਹ ਲੈ ਰਹੇ ਹੋਰ ਵਿਭਾਗ ਦੇ ਕਰਮਚਾਰੀਆਂ ਬਰਾਬਰ ਤਨਖਾਹ ਸਕੇਲ ਦਿੱਤੇ ਜਾਣ ਅਤੇ ਦਰਜਾ ਚਾਰ ਕਾਮਿਆਂ ਨੂੰ ਘੱਟੋ-ਘੱਟ 26,000 ਦਾ ਮੁੱਢਲਾ ਸਕੇਲ ਦਿੱਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਪਿਛਲੇ 15-15 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਨਵੀਂ ਭਰਤੀ ਕੀਤੀ ਜਾਵੇ। ਮੁਲਾਜ਼ਮਾਂ ਨੇ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 13 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਮਹਿਲ ਘੇਰਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਜੁਲਾਈ ਤੋਂ ਵਾਟਰ ਸਪਲਾਈ ਬੰਦ ਕੀਤੀ ਜਾਵੇਗੀ।