ETV Bharat / state

'ਹੁਣ CM ਚੰਨੀ ਤੇ President ਸਿੱਧੂ ਹੋਵੇਗੀ ਜੰਗ'

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਬੋਲਦਿਆ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕਾਂਗਰਸ ਨੇ ਦਲਿਤ ਵੋਟਰਾਂ ਨੂੰ ਵੋਟ ਬੈਂਕ ਬਣਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਵਰਤਿਆ ਹੈ।

'ਹੁਣ CM ਚੰਨੀ ਤੇ President ਸਿੱਧੂ ਹੋਵੇਗੀ ਜੰਗ'
'ਹੁਣ CM ਚੰਨੀ ਤੇ President ਸਿੱਧੂ ਹੋਵੇਗੀ ਜੰਗ'
author img

By

Published : Sep 25, 2021, 5:43 PM IST

ਹੁਸ਼ਿਆਰਪੁਰ: ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਿਆਸੀ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਨਿਸਾਨੇ ਸਾਧੇ ਜਾ ਰਹੇ ਹਨ। ਗੜ੍ਹਸ਼ੰਕਰ ਵਿਖੇ ਇੱਕ ਦੁਕਾਨ ਦੇ ਉਦਘਾਟਨ ਕਰਨ ਪੁਹੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ (MLA Jai Krishan Singh Rori) ਨੇ ਪੰਜਾਬ ਸਰਕਾਰ (Government of Punjab) ‘ਤੇ ਜਮ ਕੇ ਨਿਸ਼ਾਨੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਿਤ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ 2017 ਪੰਜਾਬੀਆ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ (Treasury Minister Manpreet Badal) ਵੱਲੋਂ ਬਾਰ-ਬਾਰ ਖਜ਼ਾਨਾ ਖਾਲੀ ਹੋਣ ਦੀ ਗੱਲ ਕਹੀ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

'ਹੁਣ CM ਚੰਨੀ ਤੇ President ਸਿੱਧੂ ਹੋਵੇਗੀ ਜੰਗ'

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ, ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਕਈ ਮੁੱਦੇ ਸਨ, ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਇਸ ਮੌਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਲਿਤ ਵੋਟਰਾਂ ਨੂੰ ਵੋਟ ਬੈਂਕ ਬਣਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਵਰਤਿਆ ਹੈ। ਅਤੇ ਆਉਣ ਵਾਲੇ ਸਮੇਂ ਵਿੱਚ ਚਰਨਜੀਤ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਲੜਾਈ ਹੋਣ ਦੀ ਭਵਿੱਖ ਬਾਣੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਜੰਗ ਸੀ, ਉਹ ਹੁਣ ਚਰਨਜੀਤ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਤੇ ਵਿਧਾਇਕ ਪੰਜਾਬ ਦੇ ਲੋਕਾਂ ਲਈ ਨਹੀਂ ਸਗੋਂ ਆਪਣੀ ਕੁਰਸੀ ਲਈ ਲੜ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ‘ਤੇ ਬੋਲਦਿਆ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦਰ ਵਰਤੋਂ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?

ETV Bharat Logo

Copyright © 2024 Ushodaya Enterprises Pvt. Ltd., All Rights Reserved.