ਹੁਸ਼ਿਆਰਪੁਰ: ਉੱਧਰ ਕਿਸਾਨ ਦਿੱਲੀ ਸਰਹੱਦਾਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਬਿਜਲੀ ਮਹਿਕਮੇ ਦੀ ਘਟੀਆ ਕਾਰਗੁਜਾਰੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਲਈ ਨਿਰਵਿਘਨ 8 ਘੰਟੇ ਬਿਜਲੀ ਦੇਣ ਲਈ ਦੁਹਾਈਆਂ ਦੇ ਰਹੀ ਹੈ ਪਰ ਬਿਜਲੀ ਦੇ ਲੰਬੇ-ਲੰਬੇ ਲੱਗੇ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ।
ਪੱਤਰਕਾਰਾਂ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਨੌਨੀਤਪੁਰ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਹਾਲ ਜਾਣਿਆ ਤਾਂ ਬਿਜਲੀ ਦੀ ਕਿੱਲਤ ਕਾਰਨ ਝੋਨਾ ਤਬਾਹ ਹੋਣ ਦੀ ਕਗਾਰ ਤੇ ਖੜ੍ਹਾ ਦਿਖਾਈ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੂੰ ਬਰਬਾਦੀ ਵੱਲ ਧੱਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਜ਼ਾਰਾਂ ਰੁਪਏ ਫ਼ਸਲ ਤੇ ਖਰਚਣ ਦੇ ਬਾਵਜੂਦ ਵੀ ਫ਼ਸਲ ਤਬਾਹੀ ਦੀ ਕਾਗਾਰ ਤੇ ਹੈ ਜਿਸ ਦੀ ਜ਼ਿੰਮੇਵਾਰੀ ਸਿਰਫ਼ ਪੰਜਾਬ ਸਰਕਾਰ ਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਚੰਗੀ ਤਰ੍ਹਾਂ ਪਾਲ ਸਕਣ।
ਇਹ ਵੀ ਪੜੋ: ਬਿਜਲੀ ਸੰਕਟ : ਰਾਜਾ ਵੜਿੰਗ ਨੇ ਮੰਗੀ ਮਾਫ਼ੀ