ਹੁਸ਼ਿਆਰਪੁਰ: ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਬੱਡੋਂ ਵਿਖੇ ਇੱਕ ਨਿੱਜੀ ਸਕੂਲ ਵੱਲੋਂ ਫੀਸਾਂ ਮੰਗਣ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਜੰਮ ਕੇ ਨਾਅਰੇ ਬਾਜ਼ੀ ਕੀਤੀ। ਵਿਦਿਆਰਥੀ ਦੇ ਮਾਪਿਆਂ ਦੇ ਇਸ ਪ੍ਰਦਰਸ਼ਨ ਵਿੱਚ ਆਪ ਪਾਰਟੀ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਵੀ ਹਾਜ਼ਰ ਹੋਏ।
ਆਪ ਆਗੂ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਕੂਲ ਤੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਹੈ। ਇਹ ਸਕੂਲ ਦੀ ਫੀਸਾਂ ਨੂੰ ਲੈ ਕੇ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਰਨ ਲੱਗੇ ਲੌਕਡਾਊਨ ਵਿੱਚ ਅੱਜ ਫੀਸਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਉਨ੍ਹਾਂ ਨੇ ਹਾਈਕੋਰਟ ਨੂੰ ਬੇਨਤੀ ਕੀਤੀ ਕਿ ਫੀਸਾਂ ਦੇ ਮਾਮਲੇ ਨੂੰ ਦੁਬਾਰਾ ਦੇਖਿਆ ਜਾਵੇ ਤੇ ਸਕੂਲ ਦੀਆਂ ਫੀਸਾਂ ਨੂੰ ਮਾਫ ਕੀਤੀ ਜਾਵੇ।
ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਉਹ ਅਪ੍ਰੈਲ ਮਈ ਮਹੀਨੇ ਦੀ ਸਕੂਲ ਮਾਫ਼ ਕੀਤੀ ਜਾਵੇ ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਥੋੜੀ ਜਿਹੀ ਰਾਹਤ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਕੂਲਾਂ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ ਤਾਂ ਉਹ ਸਕੂਲ ਵਿਰੁੱਧ ਹੋਰ ਤਿੱਖਾ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ;ਆਵਾਸ ਯੋਜਨਾ ਦੇ ਤਹਿਤ ਮਾਨਸਾ ਜ਼ਿਲ੍ਹੇ 'ਚ ਬਣਾਏ ਜਾ ਰਹੇ 765 ਨਵੇਂ ਮਕਾਨ