ਹੁਸ਼ਿਆਰਪੁਰ : ਹੁਸਿ਼ਆਰਪੁਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪਾਰਟੀ ਵਰਕਰਾਂ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰਵਿਚਾਰ ਵਟਾਂਦਰਾ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਸਰਕਾਰ ਦੇ ਕੰਮਾਂ ਉੱਤੇ ਸਵਾਲ ਵੀ ਚੁੱਕੇ ਅਤੇ ਪਾਰਟੀ ਵਰਕਰਾਂ ਨੂੰ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਵਧਾਉਣ ਦੀ ਹਦਾਇਤ ਵੀ ਕੀਤੀ ਹੈ।
ਮੈਨੂੰ ਨਹੀਂ ਮਿਲਿਆ ਖੁਲ੍ਹੀ ਬਹਿਸ ਦਾ ਸੱਦਾ : ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਸਿਮਰਨੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੋ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੋਇਆ ਹੈ, ਉਹ ਉਨ੍ਹਾਂ ਨੂੰ ਨਹੀਂ ਮਿਲਿਆ ਹੈ। ਮਾਨ ਨੇ ਕਿਹਾ ਕਿ ਜੇਕਰ ਮੈਨੂੰ ਵੀ ਸੱਦਾ ਆਉਂਦਾ ਤਾਂ ਮੈਂ ਵੀ ਜ਼ਰੂਰ ਜਾਂਦਾ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਨੂੰ ਲੈ ਕੇ ਵੀ ਉਨ੍ਹਾਂ ਤੱਕ ਕਿਸੇ ਨੇ ਪਹੁੰਚ ਨਹੀਂ ਕੀਤੀ ਹੈ ਤੇ ਜੇਕਰ ਕੋਈ ਆਵੇਗਾ ਤਾਂ ਉਹ ਇਸ ਬਾਰੇ ਜ਼ਰੂਰ ਸੋਚਣਗੇ।
- Ludhiana Police News: ਸੁਨਿਆਰੇ ਤੋਂ ਲੁੱਟ ਕਰਨ ਵਾਲੇ 2 ਮੁਲਜ਼ਮ ਪੁਲਿਸ ਨੇ ਗਹਿਣਿਆਂ ਸਣੇ ਫੜੇ, ਵੱਖਰੇ ਕੇਸਾਂ 'ਚ 6 ਹੋਰ ਗੈਂਗ ਦੇ ਮੈਂਬਰ ਵੀ ਕੀਤੇ ਕਾਬੂ
- Pankaj Saini Won Godal in Police Games : ਪੁਲਿਸ ਖੇਡਾਂ 'ਚੋਂ ਸੰਗਰੂਰ ਦੇ ਪੰਕਜ ਸੈਣੀ ਨੇ ਜਿੱਤਿਆ ਗੋਲਡ ਮੈਡਲ, ਖਿਡਾਰੀਆਂ ਤੇ ਕੋਚਾਂ ਨੇ ਕੀਤਾ ਸ਼ਾਨਦਾਰ ਸਵਾਗਤ
- Akali Dal Protest On SYL: CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵਾਟਰ ਕੈਕਨ ਦੀਆਂ ਬੁਛਾਰਾਂ ਨਾਲ ਖਦੇੜਿਆ, ਦੇਖੋ ਵੀਡੀਓ
ਭਾਰਤ ਦਾ ਸਿੱਖ ਵਿਰੋਧੀ ਚਿਹਰਾ : ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਕੱਲੇ ਪੰਜਾਬ ਵਿੱਚ ਹੀ ਨਹੀਂ ਬਲਕਿ ਹਰਿਆਣਾ ਵਿੱਚ ਵੀ ਲੋਕ ਸਭਾ ਦੀਆਂ ਚੋਣਾਂ ਲੜੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਹਿੰਦੂਤਵੀ ਤਾਕਤਾਂ ਇਕੱਲੇ ਹਿੰਦੋਸਤਾਨ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਦੇ ਕਤਲ ਕਰਨ ਉੱਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਭਾਰਤ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।