ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੜਕ ਦੀ ਜਲਦ ਸਾਰ ਨਾਂ ਲਈ ਤਾਂ ਆਉਣ ਵਾਲੇ ਸਮੇਂ ਦੇ ਵਿਚ ਵੱਡੇ ਪੱਧਰ ਤੇ ਸੰਘਰਸ਼ ਕੀਤੇ ਜਾਣਗੇ। ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਮੁੱਖ ਹਾਈਵੇਅ ਸੜਕ ਜਿਹੜੀ ਕਿ ਦੋ ਸਟੇਟਾਂ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿੱਚ ਜੋੜਦੀ ਹੈ ਅਤੇ ਇਸਦੇ ਨਾਲ ਨਾਲ ਧਾਰਮਿਕ ਸਥਾਨਾਂ ਨੂੰ ਵੀ ਜਾਂਦੀ ਹੈ।
ਇਸ ਸੜਕ ਦੇ ਵਿਚ ਪਏ ਹੋਏ ਟੋਏ ਨੂੰ ਦੇਖ ਕੇ ਇੰਜ ਜਾਪ ਹੁੰਦਾ ਹੈ ਕਿ ਸੜਕ ਚ ਟੋਏ ਨਹੀਂ ਸਗੋਂ ਟੋਇਆਂ ਵਿੱਚ ਸੜਕ ਬਣੀ ਹੋਈ ਹੈ। ਸੜਕ ਦੇ ਵਿਚ ਪਏ ਹੋਏ ਟੋਇਆਂ ਦੇ ਕਾਰਨ ਰਾਹਗੀਰਾਂ ਨੂੰ ਲਗਾਤਾਰ ਪਰੇਸ਼ਾਨੀਆਂ ਆ ਰਹੀ ਹੈ ਤੇ ਹਾਦਸੇ ਵਾਪਰ ਰਹੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਸ ਦੀ ਸਾਰ ਨਾ ਲਏ ਜਾਣ ਕਰਕੇ ਲੋਕਾਂ ਨੇ ਸੰਗਰਸ਼ ਦੀ ਚਿਤਾਵਨੀ ਦੇ ਦਿੱਤੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਜਿਹੜੀ ਮੁੱਖ ਹਾਈਵੇਅ ਸੜਕ ਇੰਨ੍ਹੀ ਹਾਲਤ ਖਸਤਾ ਹੋ ਚੁੱਕੀ ਹੈ ਕਿ ਵੱਡੇ ਵੱਡੇ ਟੋਇਆਂ ਦੇ ਵਿੱਚ ਪਾਣੀ ਭਰਨ ਕਰਕੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ ਉਪਰ ਟ੍ਰੈਫਿਕ ਦੀ ਸਮੱਸਿਆ ਬਣੀ ਰਹਿੰਦੀ ਹੈ, ਪਰ ਸਰਕਾਰ ਵੱਲੋਂ ਸਾਰ ਨਾ ਲੈਣ ਕਰਕੇ ਰਾਹਗੀਰ ਅਤੇ ਲੋਕ ਲਗਾਤਾਰ ਪ੍ਰੇਸ਼ਾਨ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਸ ਮੁੱਖ ਹਾਈਵੇਅ ਉੱਪਰ ਓਵਰਲੋਡ ਟਿੱਪਰ ਲਗਾਤਾਰ ਵੱਡੀ ਮਾਤਰਾ ਵਿੱਚ ਹਰ ਰੋਜ਼ ਲੰਘ ਰਹੇ ਹਨ ਜਿਸ ਦੇ ਕਾਰਨ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੇਕਰ ਇਸ ਸੜਕ ਦੀ ਸਾਰ ਨਹੀਂ ਲਈ ਗਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ MP ਰਾਘਵ ਚੱਢਾ ਨੇ ਕੀਤਾ ਨੰਬਰ ਜਾਰੀ, ਕਿਹਾ...