ਹੁਸ਼ਿਆਰਪੁਰ: ਤੇਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵੱਜੋਂ ਸ਼ਹਿਰ ’ਚ ਸਥਾਨਕ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਜਾ ਰਹੇ ਸਨ ਪਰ ਸੱਤਾ ’ਚ ਆਉਂਦਿਆਂ ਸਾਰ ਹੀ ਉਹ ਦੇਸ਼ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਏ।
ਇਹ ਵੀ ਪੜੋ: 300 ਰੁਪਏ ਨਾਲ ਕਾਰੋਬਾਰ ਸ਼ੁਰੂ ਕਰਨ ਵਾਲੀ ਰਜਨੀ ਦਾ ਅੱਜ ਹੈ ਦੇਸ਼ ਭਰ 'ਚ ਨਾਂਅ
ਉਨ੍ਹਾਂ ਨੇ ਕਿਹਾ ਕਿ ਦੇਸ਼ ’ਚ ਲਗਾਤਾਰ ਮਹਿੰਗਾਈ ਵੱਧ ਰਹੀ ਹੈ ਜੋ ਕਿ ਲੋਕਾਂ ਦਾ ਲੱਕ ਭੰਨ੍ਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਮਹਿੰਗਾਈ ਵਧਦੀ ਰਹੀ ਤਾਂ ਆਮ ਲੋਕਾਂ ਦਾ ਤਾਂ ਜਿਊਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਲੋਕਾਂ ਨੂੰ ਰਾਹਤ ਦਿੰਦਿਆਂ ਹੋਇਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਘਟਾ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਲੋਕ ਨੂੰ ਰਾਹਤ ਮਿਲ ਸਕੇ।
ਇਹ ਵੀ ਪੜੋ: ਮਹਿਲਾ ਕਾਂਸਟੇਬਲ ਨੇ ਬੱਚਾ ਗੋਦੀ ਚੁੱਕ ਨਿਭਾਈ ਡਿਊਟੀ, ਵਿਭਾਗੀ ਜਾਂਚ ਹੋਈ ਸ਼ੁਰੂ