ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਕੋਰੋਨਾ ਵਾਇਰਸ ਦੇ ਨਾਲ ਨਜਿੱਠਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਇਸ ਦੇ ਮੱਦੇਨਜ਼ਰ ਸਰਕਾਰੀ ਅਦਾਰਿਆਂ ਦੇ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸੇ ਤਹਿਤ ਗੜ੍ਹਸ਼ੰਕਰ ਦੇ ਐੱਸਡੀਐੱਮ ਦਫਤਰ ਵਿਖੇ ਸਿਵਲ ਹਸਪਤਾਲ ਦੀ ਟੀਮ ਵੱਲੋਂ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ।
ਇਹ ਵੀ ਪੜੋ: ਕੇਂਦਰ ਦੀ ਧਮਕੀਆਂ ਤੋਂ ਨਹੀਂ ਡਰਦੀ ਪੰਜਾਬ ਸਰਕਾਰ: ਵੇਰਕਾ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਂਕਾਰ ਸਿੰਘ ਫਾਰਮਾਸਿਸਟ ਸਿਵਲ ਹਸਪਤਾਲ ਗੜ੍ਹਸ਼ੰਕਰ ਨੇ ਦੱਸਿਆ ਕਿ ਕਿ ਹਰ ਰੋਜ਼ ਲਗਪਗ 60 ਦੇ ਕਰੀਬ ਕੰਮ ਕਰਵਾਉਣ ਆਏ ਲੋਕਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
ਇਹ ਵੀ ਪੜੋ: DSGMC ਦੇ ਚੋਣ ਦੰਗਲ ਵਿੱਚੋਂ ਅਕਾਲੀ ਦਲ ਬਾਦਲ ਚਿੱਟੀ ਲਾਈਨ 'ਤੇ ! ਨਹੀਂ ਲੜ ਸਕਦਾ ਚੋਣ