ਹੁਸ਼ਿਆਰਪੁਰ: ਸ਼ਹਿਰ ਵਿੱਚ ਲੁਟੇਰਿਆਂ ਨੂੰ ਨੱਥ ਪਾਉਣ ਲਈ ਅਭਿਆਨ ਚਲਾਇਆ ਗਿਆ ਹੈ। ਇਸ ਅਭਿਆਨ ਤਹਿਤ ਥਾਣਾ ਬੁੱਲੋਵਾਲ ਦੀ ਪੁਲਿਸ ਨੇ ਇੱਕ ਲੁਟੇਰੀਆਂ ਦੇ ਗਿਰੋਹ ਦੇ 3 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਨਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ 30 ਅਗਸਤ ਨੂੰ ਸੁਖਵਿੰਦਰ ਸਿੰਘ ਵਾਸੀ ਕਠਾਰ ਪਾਸੋ ਲੁਟੇਰਿਆਂ ਨੇ ਤਲਵੰਡੀ ਅਰਾਈਆਂ ਨੇੜੇ ਮੋਬਾਇਲ ਫੋਨ ਅਤੇ ਕਰੀਬ ਦੋ ਹਜ਼ਾਰ ਰੁਪਏ ਦੀ ਨਕਦੀ ਖੋਹੀ ਸੀ। ਪੁਲਿਸ ਨੇ ਇਸ ਵਾਰਦਾਤ ਵਿੱਚ ਰਮਨਦੀਪ ਸਿੰਘ ਉਰਫ ਸੰਕੀ, ਭੁਪਿੰਦਰ ਕੁਮਾਰ ਉਰਫ ਭਿੰਦਾ ਤੇ ਸਾਹਿਲ ਉਰਫ ਰੂਬਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਲੁਟੇਰੀਆਂ ਕੋਲੋਂ ਪੁਲਿਸ ਨੇ ਬਿਨ੍ਹਾਂ ਨੰਬਰੀ ਮੋਟਰਸਾਇਕਲ, 3 ਮੋਬਾਇਲ ਫੋਨ ਤੇ ਕੁੱਝ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।