ਹੁਸ਼ਿਆਰਪੁਰ: ਬੀਤੇ ਦਿਨੀਂ ਟਾਂਡਾ ਵਿਖੇ ਗਊ ਹੱਤਿਆ (Hoshiarpur cow slaughter case) ਮਾਮਲੇ ’ਚ ਲੋੜੀਂਦੇ ਅੱਠ ਦੋਸ਼ੀਆਂ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਵਿਚ ਮੁੱਖ ਦੋਸ਼ੀ ਇਰਸ਼ਾਦ ਖਾਨ ਵਾਸੀ ਮੋਗਾ ਦੀ ਭਾਲ ਚ ਵਿਸ਼ੇਸ਼ ਪੁਲਿਸ ਦੀ ਟੀਮ ਵੱਲੋਂ ਗੁਰਦਾਸਪੁਰ ਏਰੀਆ ਅਤੇ ਖੰਨਾ ਵਿੱਚ ਰੇਡਾਂ ਕੀਤੀਆਂ ਗਈਆਂ। ਇਸ ਦੌਰਾਨ ਹੀ ਮੁਲਜ਼ਮ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਚਲੇ ਗਏ ਸਨ। ਜਿੰਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡੀ ਐੱਸ ਪੀ ਸਰਬਜੀਤ ਰਾਏ ਨੇ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਸ ਦੀ ਪੁੱਛਗਿੱਛ ਦੌਰਾਨ ਇਸ ਨਾਲ ਲੋੜੀਂਦਾ ਇੱਕ ਹੋਰ ਦੋਸ਼ੀ ਫਰਿਆਦ ਖ਼ਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਡੀ ਐੱਸ ਪੀ ਸਰਬਜੀਤ ਰਾਏ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਪਸ਼ੂ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਨੇ ਸਤਪਾਲ ਉਰਫ ਪੱਪੀ ਵਾਸੀ ਕੋਟਲੀ ਸੇਖਾ ਕੋਲੋਂ ਗਾਊਆਂ ਦੀ ਖਰੀਦ ਕਰਕੇ ਟਾਂਡਾ ਵਿਖੇ ਏਅਰਲਾਈਨ ਕੋਲ ਗਾਵਾਂ ਲਿਆ ਕੇ ਉਨ੍ਹਾਂ ਦੀ ਆਪਣੇ ਸਾਥੀਆਂ ਨਾਲ ਮਿਲ ਕੇ ਹੱਤਿਆ ਕੀਤੀ ਸੀ ਅਤੇ ਫਿਰ ਉਨ੍ਹਾਂ ਦਾ ਮਾਸ ਅੱਗੇ ਯੂਪੀ ਦੇ ਵਪਾਰੀਆਂ ਨੂੰ ਵੇਚ ਦਿੱਤਾ।
ਤਫਤੀਸ਼ ਦੌਰਾਨ ਪਤਾ ਲੱਗਾ ਕਿ ਇਰਸ਼ਾਦ ਖਾਨ ਉੱਪਰ ਥਾਣਾ ਹਨੂੰਮਾਨਗੜ੍ਹ ਰਾਜਸਥਾਨ ਵਿੱਚ ਪਸ਼ੂਆਂ ਦੀ ਤਸਕਰੀ ਦਾ ਮਾਮਲਾ ਪਹਿਲੇ ਤੋਂ ਹੀ ਦਰਜ ਹੈ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮਾਂ ਕੋਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਟਾਂਡਾ ਉੜਮੁੜ ’ਚ ਗਊ ਹੱਤਿਆ, ਅਨੇਕਾਂ ਗਾਵਾਂ ਦੇ ਵੱਢੇ ਸਿਰ !