ਗੜ੍ਹਸ਼ੰਕਰ: ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਗੜ੍ਹਸ਼ੰਕਰ ਪੁਲਿਸ ਵੱਲੋਂ ਗੱਡੀ 'ਤੇ ਹਮਲਾ ਕਰਨ ਵਾਲੇ ਗਿਰੋਹ ਦੇ 1 ਵਿਅਕਤੀ ਨੂੰ 1 ਗੱਡੀ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।
ਇਸ ਘਟਨਾ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮਨਦੀਪ ਸਿੰਘ ਐਸ.ਪੀ. ਡੀ ਹੁਸ਼ਿਆਰਪੁਰ ਨੇ ਦੱਸਿਆ ਕਿ ਕੁਲਵੰਤ ਹੀਰ ਪੀ.ਪੀ.ਐਸ. ਐਸ.ਐਸ.ਪੀ. ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਜੁਰਮਾਂ ਨਾਲ ਨਜਿੱਠਣ ਲਈ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਸ ਮੁਹਿੰਮ ਤਹਿਤ ਮੁੱਖ ਅਫ਼ਸਰ ਥਾਣਾ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਏ.ਐਸ.ਆਈ ਰਸ਼ਪਾਲ ਸਿੰਘ ਨੂੰ ਇਤਲਾਹ ਮਿਲੀ ਸੀ।
ਕਿ ਜੈ ਕਿਸ਼ਨ ਸਿੰਘ ਰੋੜੀ ਵਿਧਾਇਕ ਵਿਧਾਨ ਸਭਾ ਹਲਕਾ ਗੜਸ਼ੰਕਰ ਆਪਣੇ ਦੋਸਤਾਂ ਨਾਲ ਨਿੱਜੀ ਕਾਰ ਵਿੱਚ ਬੰਗਾ ਤੋਂ ਗੜਸ਼ੰਕਰ ਨੂੰ ਆ ਰਹੇ ਸੀ, ਜਦੋਂ ਗੜਸ਼ੰਕਰ 'ਤੇ ਥੋੜਾ ਪਿੱਛੇ ਹੀ ਸੀ ਤਾਂ ਬੰਗਾਂ ਸਾਇਡ 'ਤੇ ਉਹਨਾਂ ਦੇ ਪਿੱਛੇ ਇਕ ਕਾਰ ਨੰਬਰੀ CH -01-BB 7627 ਮਾਰਕਾ ETOIS ਰੰਗ ਚਿੱਟਾ ਆਈ। ਜਿਸ ਵਿੱਚ 4 ਨੌਜਵਾਨ ਸਵਾਰ ਸਨ, ਜਿਹਨਾਂ ਨੇ ਉਹਨਾਂ ਦੀ ਗੱਡੀ ਨੂੰ ਡਰਾਇਵਰ ਸਾਇਡ ਮਾਰ ਕੇ ਉਹਨਾਂ ਉੱਤੇ ਹਥਿਆਰਾਂ ਨਾਲ ਲੁੱਟਣ ਦੀ ਨੀਅਤ ਨਾਲ ਹਮਲਾ ਕੀਤਾ
ਜਿਸ ਤੋਂ ਬਾਅਦ ਜੈ ਕਿਸ਼ਨ ਸਿੰਘ ਰੋੜੀ ਨੇ ਥਾਣਾ ਗੜ੍ਹਸ਼ੰਕਰ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ, ਇਸ ਤੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਤੁਰੰਤ ਹਰਕਤ ਵਿੱਚ ਆਏ ਅਤੇ ਇਸ ਸਬੰਧੀ ਨਾਲ-ਨਾਲ ਲੱਗਦੇ ਪਿੰਡਾਂ ਵਿੱਚ ਅਲੱਗ-ਅਲੱਗ ਪੁਲਿਸ ਪਾਰਟੀਆਂ ਬਣਾ ਕੇ ਸਰਚ ਉਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਇਹਨਾਂ ਦੋਸ਼ੀਆਂ ਵੱਲੋਂ ਚੰਡੀਗੜ ਰੋਡ ਪਿੰਡ ਬਗਵਾਈਂ ਦੇ ਨਜਦੀਕ ਵੀ ਇੱਕ ਕਾਰ ਨੰਬਰੀ PB 02-AQ-2151 ਟਾਟਾ ਸਫ਼ਾਰੀ, ਜਿਸ ਨੂੰ ਦੀਪਕ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਰਾਜਧਾਨ ਥਾਣਾ ਟਾਂਡਾ ਚਲਾ ਰਿਹਾ ਸੀ ਦੇ ਅੱਗੇ ਇਕ ਮੋਟਰਸਾਈਕਲ ਨੰਬਰੀ PB 32 K 1757 ਮਾਰਕਾ ਪੈਸ਼ਨ ਪਰ ਸੁੱਟ ਕੇ ਦਾਤ ਮਾਰ ਕੇ ਲੁੱਟ ਦੀ ਨੀਅਤ ਨਾਲ ਰੁੱਕ ਕੇ ਲੁੱਟਣ ਦੀ ਕੋਸ਼ਿਸ਼ ਕਰਨ ਲਗੇ, ਇਸ ਦੌਰਾਨ ਦੋਸ਼ੀਆਂ ਦੀ ਭਾਲ ਕਰਦੀ ਹੋਈ ਇੱਕ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ, ਜੋ ਮੌਕੇ 'ਤੇ ਪੁਲਿਸ ਪਾਰਟੀ ਨੂੰ ਦੇਖ ਕੇ ਆਰੋਪੀ ਖੇਤਾ ਵੱਲ ਨੂੰ ਭੱਜੇ।
ਪੁਲਿਸ ਵੱਲੋਂ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸੀਚੇਵਾਲ ਥਾਣਾ ਲੋਹੀਆ ਜਿਲ੍ਹਾਂ ਜਲੰਧਰ ਨੂੰ ਪੁਲਿਸ ਨੇ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ। ਜਿਸ ਕੋਲੋ 1 ਕਾਰ, 1 ਮੋਟਰਸਾਇਕਲ ਬ੍ਰਾਮਦ ਕੀਤਾ ਗਿਆ ਹੈ। ਆਰੋਪੀ ਕੋਲੋ ਪੁੱਛਗਿੱਛ ਕਰਕੇ ਇਸ ਦੇ ਨਾਲ ਦੇ ਮੈਂਬਰ ਪਾਲਾ ਪੁੱਤਰ ਮੰਗਤ ਰਾਮ, ਲੱਭਾ ਪੁੱਤਰ ਕਾਕਾ, ਮਨੀ ਪੁੱਤਰ ਨਾ-ਮਾਲੂਮ ਵਾਸੀਆਨ ਸੀਚੇਵਾਲ ਥਾਣਾ ਲੋਹੀਆ ਜਿਲ੍ਹਾਂ ਜਲੰਧਰ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕਰ ਰਹੀ ਹੈ।
ਇਸ ਹਮਲੇ ਦੀ 'ਆਪ' ਆਗੂਆਂ ਨੇ ਕੀਤੀ ਨਿਖੇਧੀ
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ‘ਆਪ’ ਦੀ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਨੇ ਕਿਹਾ ਕਿ ‘ਆਪ’ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ’ਤੇ ਹੋਏ ਜਾਨਲੇਵਾ ਹਮਲੇ ਤੋਂ ਸਿੱਧ ਹੁੰਦਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ (ਲਾਅ ਐਂਡ ਆਰਡਰ) ਨਾਂਅ ਦੀ ਕੋਈ ਚੀਜ਼ ਨਹੀਂ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਇਕ ਜੈ ਸਿੰਘ ਰੋੜੀ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ’ਤੇ ਹਮਲਾ ਕਰਨ ਵਾਲੇ ਗੁੰਡਿਆਂ ਨੂੰ ਪਾਰਟੀ ਦੇ ਵਰਕਰ ਮੂੰਹ ਤੋੜ ਜਵਾਬ ਦੇਣਗੇ।
ਇਹ ਵੀ ਪੜੋ:- 'ਆਪ' ਵਿਧਾਇਕ ਜੈ ਕ੍ਰਿਸ਼ਨ ਰੋੜੀ ਦੀ ਗੱਡੀ ’ਤੇ ਹੋਇਆ ਹਮਲਾ