ਹੁਸ਼ਿਆਰਪੁਰ: ਕੋਰੋਨਾ ਜਿਹੀ ਭਿਆਨਕ ਮਹਾਂਮਾਰੀ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵੱਲੋਂ ਲਗਪਗ ਗਾਈਡਲਾਈਨਜ਼ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕਰਵਾਉਣ ਲਈ ਪੰਜਾਬ ਪੁਲਿਸ ਵੱਲੋਂ 24 ਘੰਟੇ ਡਿਊਟੀ ਦਿੱਤੀ ਜਾ ਰਹੀ ਹੈ। ਉਸੇ ਕੜੀ ਦੇ ਤਹਿਤ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿੱਚ ਐਸਐਚਓ ਪ੍ਰਦੀਪ ਕੁਮਾਰ ਵੱਲੋਂ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰੋਡ ਉੱਤੇ ਇੱਕ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਜਿਹੜੇ ਲੋਕ ਬਿਨਾਂ ਮਾਸਕ ਤੋਂ ਲੰਘ ਰਹੇ ਹਨ ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਐਸਐਚਓ ਨੇ ਕਿਹਾ ਕਿ ਚਲਾਨ ਕਰਨਾ ਜਾਂ ਲੋਕਾਂ ਨੂੰ ਤੰਗ ਕਰਨ ਦਾ ਮਕਸਦ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲਾਗ ਬਹੁਤ ਭਿਆਨ ਹੈ ਇਸ ਬਚਣ ਲਈ ਲੋਕਾਂ ਨੂੰ ਸਰਕਾਰ ਦੀ ਹਿਦਾਇਤਾਂ ਦਾ ਪਾਲਣਾ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ:ਮਿਸ਼ਨ ਫਤਿਹ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼
ਉਨ੍ਹਾਂ ਕਿਹਾ ਕਿ ਉਹ ਨਾਕਾ ਲਗਾ ਕੇ ਲੋਕਾਂ ਨੂੰ ਮੈਸੇਜ ਵੀ ਦੇ ਰਹੇ ਹਨ ਕਿ ਜ਼ਰੂਰੀ ਕੰਮ ਹੋਵੇ ਤਾਂ ਹੀ ਕਾਰੋਬਾਰ ਨਿਕਲੋ। ਕੋਰੋਨਾ ਮਹਾਂਮਾਰੀ ਕਾਰਨ ਆਏ ਦਿਨ ਹਜ਼ਾਰਾਂ ਹੀ ਮੌਤਾਂ ਹੋ ਰਹੀਆਂ ਹਨ ਸਾਨੂੰ ਕੋਰੋਨਾ ਜਿਹੀ ਮਹਾਂਮਾਰੀ ਤੋਂ ਜਿੱਤਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਪੰਜਾਬ ਵਿੱਚੋਂ ਕੋਰੋਨਾ ਜਿਹੀ ਮਹਾਵਾਰੀ ਨੂੰ ਖ਼ਤਮ ਕਰ ਸਕੀਏ।