ਹੁਸ਼ਿਆਰਪੁਰ: ਕੋਰੋਨਾ ਵਾਇਰਸ ਕਾਰਨ ਬੀਤੇ ਦਿਨੀਂ ਹੀ ਨਵਾਂ ਸ਼ਹਿਰ ਦੇ ਪਠਲਾਣਾ ਪਿੰਡ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਉਸੇ ਦੇ ਹੀ ਇੱਕ ਦੋਸਤ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ।
ਦਰਅਸਲ ਪਠਲਾਣਾ ਦੇ ਕੋਰੋਨਾ ਵਾਇਰਸ ਪੀੜਤ ਵਿਅਕਤੀ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਉੱਤੇ ਨਿਗਰਾਨੀ ਰਾਖੀ ਗਈ ਸੀ ਜਿਸ ਵਿਚੋਂ ਮ੍ਰਿਤਕ ਦੇ ਇਕ ਮਿੱਤਰ ਵਿੱਚ ਕੋਰੋਨਾ ਦੇ ਲੱਛਣ ਨਜ਼ਰ ਆਏ ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋ ਉਸ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਐਸੁਲੇਸ਼ਨ ਵਾਰਡ ਵਿਚ ਲਿਆਂਦਾ ਗਿਆ ਸੀ।
ਇਸ ਤੋਂ ਬਾਅਦ ਉਸ ਦੇ ਸੈਂਪਲ ਲਏ ਗਏ ਅਤੇ ਜਾਂਚ ਲਈ ਭੇਜੇ ਗਏ। ਜਿਹੜੀ ਰਿਪੋਰਟ ਪੀਜੀਆਈ ਚੰਡੀਗੜ੍ਹ ਭੇਜੀ ਗਈ ਸੀ ਉਸ ਵਿੱਚ ਉਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ।
ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ 271 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਵਿੱਦਿਅਕ ਅਦਾਰੇ, ਜਿਮ, ਕਲੱਬ, ਸਿਨੇਮਾ ਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।