ਹੁਸ਼ਿਆਰਪੁਰ: ਬਿਜਲੀ ਵਿਭਾਗ (Department of Power) ਦੀਆਂ ਨਲਾਇਕੀਆਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਹਲਕਾ ਚੱਬੇਵਾਲ ਦੇ ਪਿੰਡ ਸਸੋਲੀ (Sasoli village of Halqa Chabewal) ਤੋਂ ਸਾਹਮਣੇ ਆਈਆਂ ਹਨ। ਜਿੱਥੇ ਬਿਜਲੀ ਵਿਭਾਗ (Department of Power) ਵੱਲੋਂ ਇੱਕ ਗਰੀਬ ਪਰਿਵਾਰ ਨੂੰ 32 ਹਜ਼ਾਰ ਰੁਪਏ ਦਾ ਬਿੱਲ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰ ਕਾਫ਼ੀ ਪ੍ਰੇਸ਼ਾਨ ਹੈ ਅਤੇ ਚਿੰਤਾ ਵਿੱਚ ਡੁੱਬਿਆ ਹੋਇਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬਿੱਲ 2 ਹਜ਼ਾਰ ਰੁਪਏ ਤੋਂ ਜ਼ਿਆਦਾ ਨਹੀਂ ਆਉਦਾ, ਪਰ ਹੁਣ 32 ਹਜ਼ਾਰ ਰੁਪਏ ਦੇ ਆਏ ਇਸ ਬਿਜਲੀ ਦੇ ਬਿੱਲ ਨੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਬਿਜਲੀ ਵਿਭਾਗ ਦੇ ਦਫ਼ਤਰ (Office of the Department of Power) ਦੇ ਵੀ ਗੇੜੇ ਮਾਰ ਚੁੱਕੇ ਹਨ, ਪਰ ਉੱਥੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਉਹ ਵਾਰ-ਵਾਰ ਬਿਜਲੀ ਵਿਭਾਗ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ।
ਪੀੜਤ ਸੀਮਾ ਨੇ ਦੱਸਿਆ ਕਿ ਉਸ ਦਾ ਘਰਵਾਲਾ ਦੁਬਈ ‘ਚ ਲੇਬਰ ਦਾ ਕੰਮ ਕਰਦਾ ਹੈ ਅਤੇ ਘਰ ਦੇ ਵਿੱਤੀ ਹਾਲਾਤ ਵੀ ਬਹੁਤੇ ਚੰਗੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਉਹ ਸਿਆਸੀ ਆਗੂਆਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਪਰ ਸਮੱਸਿਆ ਜਿਉ਼ਂ ਦੀ ਤਿਓਂ ਹੀ ਬਰਕਰਾਰ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਵਿਭਾਗ (Department of Power) ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਪਰਿਵਾਰ ਸਮੇਤ ਬਿਜਲੀ ਘਰ ਬਾਹਰ ਬੈਠ ਜਾਣਗੇ ਅਤੇ ਜੇਕਰ ਇਸ ਦੌਰਾਨ ਜੋ ਵੀ ਉਨ੍ਹਾਂ ਦਾ ਨੁਕਸਾਨ ਹੋਵੇਗੀ ਉਸ ਦਾ ਜ਼ਿੰਮੇਵਾਰ ਬਿਜਲੀ ਵਿਭਾਗ (Department of Power) ਹੋਵੇਗਾ।
ਉਧਰ ਇਸ ਸਬੰਧੀ ਜਦੋਂ ਜੇ.ਈ ਜਗਦੀਸ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਤਾਂ ਜੇ.ਈਂ ਸਾਹਿਬ ਕੈਮਰੇ ਅੱਗੇ ਬੋਲਣ ਤੋਂ ਬਚਦੇ ਨਜ਼ਰ ਆਏ, ਪਰ ਫਿਰ ਆਖਰਕਾਰ ਉਨ੍ਹਾਂ ਨੂੰ ਬੋਲਣਾ ਹੀ ਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਘਰ ਦਾ ਜੋ ਬਿਜਲੀ ਵਿਭਾਗ ਵੱਲੋਂ ਬਿੱਲ ਭੇਜਿਆ ਗਿਆ ਹੈ, ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਦੀ ਮੁੜ ਐਂਟਰੀ, ਸਰਕਾਰ ਵੱਲੋਂ ਸ਼ਖਤ ਹਿਦਾਇਤਾਂ ਜਾਰੀ