ਹੁਸ਼ਿਆਰਪੁਰ: ਸਿਆਣੇ ਕਹਿੰਦੇ ਨੇ ਕਿ ਜੇਕਰ ਇਨਸਾਨ ਵਿੱਚ ਜਜਬਾ ਹੋਵੇ ਤਾਂ ਉਹ ਕਿਸੇ ਵੀ ਉਮਰ ਵਿਚ ਕੋਈ ਵੀ ਮੁਕਾਮ ਹਾਸਿਲ ਕਰ ਸਕਦਾ ਹੈ। ਅਜਿਹੀ ਹੀ ਮਿਸਾਲ ਵੇਖਣ ਨੂੰ ਮਿਲੀ ਹੈ ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੇ ਨੌਜਵਾਨ ਪ੍ਰਭਜੋਤ ਸਿੰਘ ਦੀ ਜਿਸ ਨੇ ਬੀਤੇ ਦਿਨੀਂ ਰਸ਼ੀਆ ਵਿਖੇ ਹੋਏ ਸੈਂਟਰਲ ਏਸ਼ੀਆ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਿਲ ਕਰਕੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਪ੍ਰਭਜੋਤ ਦੀ ਇਸ ਜਿੱਤ ਨੂੰ ਲੈਕੇ ਉਸਦੇ ਪਰਿਵਾਰ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 16 ਦੇਸਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਉਸ ਨੇ ਅਪਣੀ ਵੇਟ ਕੈਟਾਗਿਰੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ।
ਪ੍ਰਭਜੋਤ ਨੇ ਦੱਸਿਆ ਕਿ ਦੂਸਰੇ ਖਿਡਾਰੀਆਂ ਵੱਲ ਵੇਖਕੇ ਉਸ ਅੰਦਰ ਦੇਸ਼ ਲਈ ਖੇਡਣ ਦੀ ਜਗਿਆਸਾ ਸੀ ਜਿਸ ਉਸ ਨੇ ਆਪਣੇ ਹੌਸਲੇ ਅਤੇ ਮਿਹਨਤ ਨਾਲ ਪੂਰਾ ਕੀਤਾ ਹੈ। ਪ੍ਰਭਜੋਤ ਸਿੰਘ ਵੱਲੋਂ ਗੋਲਡ ਮੈਡਲ ਜਿੱਤਣ ’ਤੇ ਇਲਾਕੇ ਦੇ ਮੋਹਤਬਰਾਂ ਵੱਲੋਂ ਉਸ ਦਾ ਮੂੰਹ ਮਿੱਠਾ ਕਰਵਾ ਕੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੇਸ ਕਤਲ ਮਾਮਲੇ 'ਤੇ ਬੋਲੋ ਸ਼੍ਰੋਮਣੀ ਕਮੇਟੀ ਪ੍ਰਧਾਨ- ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਰਕਾਰ ਕਰੇ ਸਖ਼ਤ ਕਾਰਵਾਈ