ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਹ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਤੇ ਜਨਰਲ ਸਕੱਤਰ ਨੇ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਨੰਗਲਾਂ, ਘਾਗੋਂ ਰੋੜਾਵਾਲੀ ਅਤੇ ਹੋਰ ਪਿੰਡਾਂ ਦੇ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਰੱਖੇ ਹੋਏ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ।
ਇਸ ਮੌਕੇ ਲਵ ਕੁਮਾਰ ਗੋਲਡੀ ਕਾਂਗਰਸ ਨੇ ਪੰਜਾਬ ਸਰਕਾਰ ਵੱਲੋ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਰਾਜ ਪੱਧਰੀ ਸਮਾਗਮ ਲਈ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੋਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ ਲਈ ਵਚਨਬੰਧ ਹੈ।