ਹੁਸ਼ਿਆਰਪੁਰ : ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਲਈ ਲਗਾਤਾਰ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਸਾਨੀ ਨਾਲ ਅਤੇ ਸਮੇਂ ਸਿਰ ਮਿਲ ਸਕਣ। ਇਸ ਦੇ ਤਹਿਤ ਸ਼ਹਿਰ ਦੇ ਐੱਸਡੀਐਮ ਕੰਪਲੈਕਸ ਵਿਖੇ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਕੀਤਾ ਗਿਆ।
ਇਸ ਉਦਘਾਟਨ ਸਮਾਰੋਹ 'ਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐੱਸਐੱਸਪੀ ਗੌਰਵ ਗਰਗ ਵੀ ਮੌਜ਼ੂਦ ਰਹੇ
ਇਸ ਮੌਕੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਅਤੇ ਹੋਰ ਪਾਰਦਰਸ਼ਤਾ ਲਿਆਉਣ ਲਈ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਨਾਲ ਸਰਕਾਰੀ ਦਫ਼ਤਰਾਂ 'ਚ ਵੱਖ-ਵੱਖ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐਮ ਕੰਪਲੈਕਸ ਦੇ ਨਵੀਨੀਕਰਨ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੰਪਲੈਕਸ ਨੂੰ ਨਵੀਂ ਦਿੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਥੇ-ਜਿਥੇ ਵੱਖ-ਵੱਖ-ਵੱਖ ਕਾਊਂਟਰ ਬਣਾਏ ਗਏ ਹਨ, ਉਥੇ ਵੇਟਿੰਗ ਰੂਮ ਵਿੱਚ ਆਰਾਮਦਾਇਕ ਕੁਰਸੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਹੋਰ ਪੜ੍ਹੋ: ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਅਤੇ ਫਲੈਟਾਂ ਵਿੱਚ ਤਿੰਨ ਫੀਸਦੀ ਮਿਲੇਗਾ ਰਾਖਵਾਂਕਰਨ
ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਕੰਪਲੈਕਸ ਦੀਆਂ ਸੇਵਾਵਾਂ ਹਾਸਲ ਕਰਨ ਲਈ ਆਉਣ ਵਾਲੇ ਲੋਕਾਂ ਲਈ ਪੀਣ ਦਾ ਪਾਣੀ ਅਤੇ ਪਖ਼ਾਨੀਆਂ ਆਦਿ ਦਾ ਖ਼ਾਸ ਪ੍ਰਬੰਧ ਕੀਤਾ ਜਾਵੇ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਸੁਧਾਰਾਂ ਵੱਲ ਇਕ ਹੋਰ ਪਹਿਲ ਕਰਦਿਆਂ 1 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਵਿੱਚ ਈ-ਆਫਿਸ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਦਫ਼ਤਰਾਂ ਦੇ ਕੰਮਕਾਜ ਨੂੰ ਪੇਪਰ ਮੁਕਤ ਕੀਤਾ ਜਾ ਸਕੇ। ਇਸ ਉਪਰਾਲੇ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਦਫ਼ਤਰੀ ਕੰਮਕਾਜ ਅੰਦਰ ਹੋਰ ਵਧੇਰੇ ਤੇਜ਼ੀ ਆਵੇਗੀ।