ETV Bharat / state

ਪੰਜਾਬ ਸਰਕਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਰੜੀ ਸਜ਼ਾ ਦਿਵਾਉਣ ਲਈ ਵਚਨਬੱਧ: ਅਰੁਣਾ ਚੌਧਰੀ - ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ

ਨੇੜਲੇ ਪਿੰਡ ਜਲਾਲਪੁਰ ਵਿੱਚ 6 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਹੌਲਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਲਈ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਪਹੁੰਚੀ।

ਫ਼ੋਟੋ
ਫ਼ੋਟੋ
author img

By

Published : Oct 25, 2020, 7:36 PM IST

Updated : Oct 25, 2020, 8:14 PM IST

ਹੁਸ਼ਿਆਰਪੁਰ: ਨੇੜਲੇ ਪਿੰਡ ਜਲਾਲਪੁਰ ਵਿੱਚ 6 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਹੌਲਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਲਈ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਪਹੁੰਚੀ।

ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਮਲੇ ਵਿੱਚ ਹੋ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਦੇਖਰੇਖ ਕਰ ਰਹੇ ਹਨ ਤਾਂ ਜੋ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾ ਸਕੇ।

ਫ਼ੋਟੋ
ਫ਼ੋਟੋ

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਜਲਦ ਹੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਜਿਸ ਉਪਰੰਤ ਕੇਸ ਦੀ ਸੁਣਵਾਈ ਫਾਸਟ ਟਰੈਕ ’ਤੇ ਕਰਵਾ ਕੇ ਦੋਸ਼ੀਆਂ ਨੂੰ ਮਿਸਾਲੀ ਸਜਾ ਦਿਵਾਈ ਜਾਵੇਗੀ।

ਫ਼ੋਟੋ
ਫ਼ੋਟੋ

ਪਰਿਵਾਰ ਵੱਲੋਂ ਮੰਤਰੀ ਨੂੰ ਦੱਸਿਆ ਗਿਆ ਕਿ ਪਰਿਵਾਰ ਦੀ ਇੱਕੋ-ਇੱਕ ਮੰਗ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿਵਾਉਣਾ ਹੈ ਜਿਸ ਉੱਤੇ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਿਨੌਣੀਆਂ ਤੇ ਸਮਾਜ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੋਕੀਆਂ ਜਾ ਸਕਣ।

ਪੱਤਰਕਾਰਾਂ ਵੱਲੋਂ ਇਸ ਮੌਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਅਰੁਣਾ ਚੌਧਰੀ ਨੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੌੜੀ ਸਿਆਸਤ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅੰਦਰ ਝਾਤ ਮਾਰਨ ਲਈ ਕਿਹਾ।

ਭਾਜਪਾ ਵੱਲੋਂ ਇਸ ਮੁੱਦੇ ਨੂੰ ਹਾਥਰਸ ਦੀ ਘਟਨਾ ਨਾਲ ਜੋੜਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਸਾਰੇ ਤੱਥ ਅਤੇ ਸੱਚ ਲੋਕਾਂ ਦੇ ਸਾਹਮਣੇ ਹੈ ਪਰ ਫਿਰ ਵੀ ਭਾਜਪਾ ਵੱਲੋਂ ਇਸ ਸੰਵੇਦਨਸ਼ੀਲ ਮੁੱਦੇ ’ਤੇ ਸਿਆਸੀ ਦੂਸ਼ਣਬਾਜੀ ਘਟੀਆ ਰਾਜਨੀਤੀ ਤੋਂ ਇਲਾਵਾ ਕੁੱਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਰਾ ਮੁਲਕ ਜਾਣਦਾ ਹੈ ਕਿ ਹਾਥਰਸ ਵਿੱਚ ਕਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਅਤੇ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਤੇ ਰਸਮਾਂ ਨੂੰ ਛਿੱਕੇ ਟੰਗਦਿਆਂ ਦੇਰ ਰਾਤ ਨੂੰ ਬਲਾਤਕਾਰ ਦੀ ਸ਼ਿਕਾਰ ਲੜਕੀ ਦਾ ਸਸਕਾਰ ਮਾਪਿਆਂ ਦੀ ਗੈਰ-ਹਾਜ਼ਰੀ ’ਚ ਕਰ ਦਿੱਤਾ ਗਿਆ।

ਰਾਜਨੀਤੀ ਤੋਂ ਪ੍ਰੇਰਿਤ ਬਿਆਨਾਂ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਹਾਥਰਸ ਦੀ ਘਟਨਾ ਦੇ ਉਲਟ ਪੰਜਾਬ ਵਿੱਚ ਇਸ ਸ਼ਰਮਨਾਕ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹਾਥਰਸ ਦੀ ਘਟਨਾ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਜੋਰ ਘਟਨਾ ਉੱਤੇ ਪਰਦਾ ਪਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਲੱਗਾ ਹੋਇਆ ਸੀ ਉੱਥੇ ਪੰਜਾਬ ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦੇ ਤੱਥਾਂ ਤੋਂ ਸਾਰਾ ਮੁਲਕ ਭਲੀ ਭਾਂਤ ਜਾਣੂ ਹੈ ਤੇ ਫਿਰ ਭਾਜਪਾ ਕਿਸ ਮੂੰਹ ਨਾਲ ਇਸ ਮੁੱਦੇ ਤੇ ਸਿਆਸਤ ਕਰ ਰਹੀ ਹੈ।

ਪੰਜਾਬ ਸਰਕਾਰ ਨੇ ਔਰਤਾਂ ਦੀ ਬਿਹਤਰੀ ਲਈ ਚੁੱਕੇ ਅਹਿਮ ਕਦਮ

ਇਕ ਹੋਰ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰਾ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਔਰਤਾਂ ਖਿਲਾਫ ਹੁੰਦੇ ਅਤਿਆਚਾਰਾਂ, ਸੋਸ਼ਣ ਅਤੇ ਹੋਰਨਾਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਇਸ ਸਬੰਧੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਕੰਮਕਾਜ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ ਹੋਸਟਲਾਂ ਦੀ ਉਸਾਰੀ ਦੇ ਨਾਲ-ਨਾਲ ਸਖੀ-‘ਵਨ ਸਟਾਪ ਸੈਂਟਰ’ ਸਥਾਪਿਤ ਕੀਤੇ ਗਏ ਹਨ ਤਾਂ ਜੋ ਔਰਤਾਂ ਖ਼ਿਲਾਫ਼ ਹੁੰਦੀਆਂ ਘਟਨਾਵਾਂ ਦੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕਲੇ ਲੌਕਡਾਊਨ ਦੌਰਾਨ ਔਰਤਾਂ ਨਾਲ ਹੁੰਦੀਆਂ ਘਰੇਲੂ ਹਿੰਸਾਵਾਂ ਦੇ 706 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ’ਤੇ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਉਂਦੇ ਸਮੇਂ ਵਿੱਚ ਸਰਕਾਰੀ ਭਰਤੀ ਦੌਰਾਨ ਔਰਤਾਂ ਲਈ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ

Last Updated : Oct 25, 2020, 8:14 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.