ਹੁਸ਼ਿਆਰਪੁਰ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਚੱਲਦਿਆਂ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਸਹੂਲਤਾਂ ਨੂੰ ਲੈਕੇ ਵੀ ਸਰਕਾਰ ਵਲੋਂ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਕਿ ਜੋ ਗਰੀਬ ਪਰਿਵਾਰ ਹਨ, ਉਨ੍ਹਾਂ ਦੇ ਘਰ ਭੋਜਨ ਪਹੁੰਚਾਇਆ ਜਾਵੇ। ਜਿਸ ਨੂੰ ਲੈਕੇ ਹੁਸ਼ਿਆਰਪੁਰ ਪੁਲਿਸ ਵਲੋਂ ਤਿਆਰੀ ਕਰਦਿਆਂ ਹੈਲਪਲਾਈਨ ਨੰਬਰ 112 ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਵਲੋਂ ਗਰੀਬ ਘਰਾਂ ਨੂੰ ਭੋਜਨ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਗਰੀਬ ਪਰਿਵਾਰਾਂ 'ਚ ਕੋਰੋਨਾ ਪੌਜ਼ੀਟਿਵ ਮਰੀਜ਼ ਪਾਇਆ ਜਾਂਦਾ ਹੈ ਅਤੇ ਕਮਾਉਣ ਵਾਲ ਕੋਈ ਨਹੀਂ ਹੈ, ਉਨ੍ਹਾਂ ਕੋਲ ਪੰਜਾਬ ਪੁਲਿਸ ਪਹੁੰਚ ਕਰੇਗੀ। ਉਨ੍ਹਾਂ ਦੱਸਿਆ ਕਿ ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਭੋਜਨ ਮੰਗਾਇਆ ਜਾ ਸਕਦਾ ਹੈ, ਜਿਸ ਸਬੰਧੀ ਪੁਲਿਸ ਅਧਿਕਾਰੀਆਂ ਦੀ ਤੈਨਾਤੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਪਿੰਡਾਂ 'ਚ ਹੁਣ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਐਂਟਰੀ