ਹੁਸ਼ਿਆਰਪੁਰ: ਪੁਲਿਸ ਨੇ ਟਾਂਡਾ ਇਲਾਕੇ 'ਚ ਬੰਬੀਹਾ ਗੈਂਗ ਦੇ ਨਾਂ 'ਤੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਪ੍ਰਿੰਸੀਪਲ ਦੇ ਬੇਟੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਫੋਨ ’ਤੇ ਧਮਕੀਆਂ ਦੇ ਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮ ਯੂ-ਟਿਊਬ 'ਤੇ ਵੀਡੀਓ ਦੇਖ ਕੇ ਫਿਰੌਤੀ ਦੀ ਮੰਗ ਕਰਦੇ ਸਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪਹਿਲਾ ਮੁਕੱਦਮਾ ਦਰਜ ਕਰ ਲਿਆ ਹੈ।
ਪ੍ਰਿੰਸੀਪਲ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼: ਇਸ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਥਾਣਾ ਟਾਂਡਾ ਦੇ ਮੁੱਖ ਅਫਸਰ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਹੁਸ਼ਿਆਰਪੁਰ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਮੁਲਜ਼ਮਾਂ ਨੇ 20 ਦਸੰਬਰ 2023 ਨੂੰ ਥਾਣਾ ਅਰਾਈਆ ਖੇਤਰ ਵਿੱਚ ਕੁਝ ਲੋਕਾਂ ਦੁਆਰਾ ਕਾਲਜ ਪ੍ਰਿੰਸੀਪਲ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਬਦਮਾਸ਼ਾਂ ਨੇ ਧਮਕੀ ਦੇ ਕੇ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ 20 ਦਸੰਬਰ 2023 ਨੂੰ ਟਾਂਡਾ ਵਾਸੀ ਰੋਹਿਤ ਟੰਡਨ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੇ ਪੁੱਤਰ ਸਚਿਨ ਟੰਡਨ ਨੂੰ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅਣਪਛਾਤੇ ਵਿਅਕਤੀਆਂ ਖਿਲਾਫ 363, 511 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਵਿਦੇਸ਼ੀ ਨੰਬਰਾਂ ਤੋਂ ਫੋਨ 'ਤੇ ਧਮਕੀਆਂ: ਇਸ ਤੋਂ ਬਾਅਦ ਰੋਹਿਤ ਟੰਡਨ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ 'ਤੇ ਧਮਕੀਆਂ ਦਿੱਤੀਆਂ ਗਈਆਂ ਅਤੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਇਸ ਤੋਂ ਬਾਅਦ ਪੀੜਤ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਦੇ ਨਾਲ ਹੀ ਧਾਰਾ 384 ਵੀ ਜੋੜ ਦਿੱਤੀ ਗਈ, ਜਿਸ ਨਾਲ ਅਪਰਾਧ ਵਧ ਗਿਆ। ਉਪਰੋਕਤ ਦੋ ਅਣਸੁਲਝੇ ਕੇਸਾਂ ਨੂੰ ਟਰੇਸ ਕਰਨ ਲਈ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ ਤਫ਼ਤੀਸ਼ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਟੀਮ ਬਣਾਈ ਗਈ।
ਜ਼ਲਦੀ ਅਮੀਰ ਬਣਨ ਦੀ ਸੀ ਲਾਲਸਾ: ਐੱਸਐੱਸਪੀ ਨੇ ਦੱਸਿਆ ਕਿ ਉਕਤ ਟੀਮ ਨੇ ਤਕਨੀਕੀ ਅਤੇ ਵਿਗਿਆਨਕ ਤੌਰ 'ਤੇ ਜਾਂਚ ਕਰਦੇ ਹੋਏ 2 ਮੁਲਜ਼ਮਾਂ ਮਨਪ੍ਰੀਤ ਉਰਫ਼ ਪ੍ਰਿੰਸ ਨਾਗਰਾ ਵਾਸੀ ਵਾਰਡ ਨੰ: 06, ਪਟਵਾਰੀ ਮੁਹੱਲਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਅਨਿਲ ਕੁਮਾਰ ਉਰਫ਼ ਰਾਧੇ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਮੋਟਰਸਾਈਕਲ, 2 ਮੋਬਾਈਲ ਫੋਨ ਅਤੇ 2 ਹੈਲਮੇਟ ਬਰਾਮਦ ਹੋਏ ਹਨ। ਐੱਸਐੱਸਪੀ ਨੇ ਦੱਸਿਆ ਕਿ ਬੰਬੀਹਾ ਗੈਂਗ ਦੇ ਨਾਂ ’ਤੇ ਫਿਰੌਤੀ ਮੰਗੀ ਜਾਂਦੀ ਸੀ, ਹਾਲਾਂਕਿ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਯੂ-ਟਿਊਬ 'ਤੇ ਫਿਰੌਤੀ ਮੰਗਣ ਦੀਆਂ ਵੀਡੀਓ ਦੇਖ ਕੇ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਸਨ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
- ਤਰਨ ਤਾਰਨ 'ਚ ਗੰਨ ਪੁਆਇੰਟ 'ਤੇ ਪੈਟਰੋਲ ਪੰਪ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਨਕਦੀ ਲੁੱਟ ਫਰਾਰ ਹੋਏ ਮੁਲਜ਼ਮ
- ਟੋਹਾਣਾ ਨਹਿਰ 'ਚੋਂ 11 ਦਿਨਾਂ ਬਾਅਦ ਮਿਲੀ ਮਾਡਲ ਦਿਵਿਆ ਪਾਹੂਜਾ ਦੀ ਲਾਸ਼, ਟੈਟੂ ਤੋਂ ਹੋਈ ਲਾਸ਼ ਦੀ ਪਹਿਚਾਣ
- ਮਰਹੂਮ ਜਥੇਦਾਰ ਕਾਉਂਕੇ ਦੇ ਘਰ ਪੁੱਜੇ ਐੱਸਜੀਪੀਸੀ ਅਤੇ ਅਕਾਲੀ ਦਲ ਦੇ ਪ੍ਰਧਾਨ, ਕਿਹਾ- ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਪਰਿਵਾਰ ਦੇ ਨਾਲ, ਲੜਾਂਗੇ ਕਾਨੂੰਨੀ ਲੜਾਈ
ਇੱਕ ਪੁਰਾਣੇ ਕੇਸ 'ਚ ਮੁਲਜ਼ਮ ਕਾਬੂ: ਇਸ ਦੇ ਨਾਲ ਹੀ ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸਰਾ ਮਾਮਲਾ ਟਾਂਡਾ ਵਿੱਖੇ ਹੀ ਨਗਰ ਕੀਰਤਨ ਦੌਰਾਨ ਲੰਗਰ ਸੇਵਾ ਕਰ ਰਹੇ ਨੌਜਵਾਨ 'ਤੇ ਹਮਲਾ ਕਰਕੇ ਕਤਲ ਕਰਨ ਦਾ ਸੀ, ਜਿਸ ਵਿੱਚ 7 ਵਿਅਕਤੀਆਂ ਖਿਆਫ ਮਾਮਲਾ ਦਰਜ ਕੀਤਾ ਗਿਆ ਸੀ, ਜਿਹਨਾਂ ਵਿੱਚੋਂ 5 ਵਿਅਕਤੀ ਪੁਲਿਸ ਵਲੋਂ ਹਿਰਾਸਤ ਵਿੱਚ ਲੈਕੇ ਇਸ ਵਿੱਚ ਵੀ ਕਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਫੜਨ ਤੋਂ ਬਾਅਦ ਮਾਮਲਾ ਪੁਰਾਣੀ ਰੰਜਿਸ਼ ਦਾ ਸਾਮਣੇ ਆਇਆ ਹੈ।