ETV Bharat / state

SAD-BSP ਚ ਹੋਏ ਸਮਝੌਤੇ ਤੋਂ ਬਾਅਦ ਬਸਪਾ ਵਿੱਚ ਉੱਠੇ ਬਗਾਵਤੀ ਸੁਰ

ਹੁਸ਼ਿਆਰਪੁਰ ਦੇ ਵਿੱਚ ਬਸਪਾ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿੱਚ ਹੋਏ ਸਮਝੌਤੇ ਦੀ ਉਹ ਸ਼ਲਾਘਾ ਕਰਦੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦਾ ਦੁਆਬਾ ਏਰੀਆ ਜਿੱਥੇ ਬੀਐਸਪੀ ਦਾ ਗੜ੍ਹ ਹੈ ਉੱਥੇ ਬਸਪਾ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।

SAD-BSP ਚ ਹੋਏ ਸਮਝੌਤੇ ਤੋਂ ਬਾਅਦ ਬਸਪਾ ਵਿੱਚ ਉੱਠੇ ਬਗਾਵਤੀ ਸੁਰ
SAD-BSP ਚ ਹੋਏ ਸਮਝੌਤੇ ਤੋਂ ਬਾਅਦ ਬਸਪਾ ਵਿੱਚ ਉੱਠੇ ਬਗਾਵਤੀ ਸੁਰ
author img

By

Published : Jun 17, 2021, 6:56 PM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੌਰਾਨ ਬਸਪਾ ਨੂੰ 20 ਸੀਟਾਂ ਮਿਲਣ ਤੋਂ ਬਾਅਦ ਹੁਣ ਗੱਠਜੋੜ ਨੂੰ ਲੈਕੇ ਬਸਪਾ ਦੇ ਵਿੱਚ ਬਗਾਵਤੀ ਸੁਰ ਵੀ ਉੱਠਣੇ ਸ਼ੁਰੂ ਹੋ ਗਏ ਹਨ। ਗਡ਼੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨੂੰ ਲੈਕੇ ਬਸਪਾ ਵਰਕਰਾਂ ਵੱਲੋ ਮੀਟਿੰਗ ਕੀਤੀ ਗਈ ਹੈ।

ਇਹ ਮੀਟਿੰਗ ਬਸਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਰਛਪਾਲ ਸਿੰਘ ਰਾਜੂ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੇ ਵਿੱਚ ਸੰਬੋਧਨ ਕਰਦੇ ਹੋਏ ਬਸਪਾ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿੱਚ ਹੋਏ ਸਮਝੌਤੇ ਦੀ ਉਹ ਸ਼ਲਾਘਾ ਕਰਦੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦਾ ਦੁਆਬਾ ਏਰੀਆ ਜਿੱਥੇ ਬੀਐਸਪੀ ਦਾ ਗੜ੍ਹ ਹੈ ਉੱਥੇ ਬਸਪਾ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।

SAD-BSP ਚ ਹੋਏ ਸਮਝੌਤੇ ਤੋਂ ਬਾਅਦ ਬਸਪਾ ਵਿੱਚ ਉੱਠੇ ਬਗਾਵਤੀ ਸੁਰ

ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ 2 ਵਾਰ ਬਸਪਾ ਦੇ ਉਮੀਦਵਾਰ ਨੂੰ ਜਿਤਾਕੇ ਵਿਧਾਨਸਭਾ ਦੇ ਵਿੱਚ ਭੇਜਿਆ ਹੈ। ਇਸ ਮੌਕੇ ਉਨ੍ਹਾਂ ਹਾਈਕਮਾਂਡ ਤੋਂ ਪੁਰਜ਼ੋਰ ਮੰਗ ਕੀਤੀ ਕਿ ਦੋਆਬਾ ਏਰੀਆ ਦੀਆਂ ਸਾਰੀਆਂ ਸੀਟਾਂ ਬਸਪਾ ਨੂੰ ਦਿਤੀਆਂ ਜਾਣ ਅਤੇ ਹਲਕਾ ਗੜ੍ਹਸ਼ੰਕਰ ਦੀ ਸੀਟ ਬੀਐਸਪੀ ਨੂੰ ਦਿੱਤੀ ਜਾਵੇ ਤਾਂਕਿ ਲੋਕਾਂ ਨੂੰ ਠੇਸ ਨਾ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਸਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਨੇ ਬਸਪਾ ਸੁਪਰੀਮੋ ਮਾਇਆਵਤੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਇਸ ਮੰਗ ਵੱਲ ਜਲਦ ਤੋਂ ਜਲਦ ਧਿਆਨ ਦਿੱਤਾ ਜਾਵੇ।

ਇਹ ਵੀ ਪੜ੍ਹੋ:ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਖਹਿਰਾ, ਅਰਵਿੰਦ ਕੇਜਰੀਵਾਲ ਨਹੀਂ ਮੰਨਦੇ ਆਪਣੀ ਗਲਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.