ਹੁਸ਼ਿਆਰਪੁਰ:ਪੁਲਿਸ ਵੱਲੋਂ ਅਗਵਾ ਕੀਤੇ ਗਏ ਨੌਜਵਾਨ ਦੇ ਕੇਸ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ।ਪੁਲਿਸ ਨੇ ਇਸ ਕੇਸ ਨੂੰ ਲੈ ਕੇ ਪੰਜਾਬ ਭਰ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਪੁਲਿਸ ਅਧਿਕਾਰੀ ਅਮਨੀਤ ਕੌਂਡਲ ਦਾ ਕਹਿਣਾ ਹੈ ਕਿ ਅਗਵਾ ਕਰਨ ਦੇ ਮਾਮਲੇ ਵਿਚ ਬਰਿੰਦਰਪਾਲ ਸਿੰਘ ਉਰਫ ਵਿੱਕੀ ਪੁੱਤਰ ਬਲਦੇਵ ਸਿੰਘ ਵਾਸੀ ਚੁੰਗ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ (Accused) ਫਿਰੌਤੀ ਦੀ ਰਕਮ ਲੈਣ ਵਾਸਤੇ ਆਇਆ ਸੀ ਪਰ ਪੁਲਿਸ ਵੱਲੋਂ ਮੁਸਤੈਦੀ ਵਿਖਾਉਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਵੱਲੋਂ ਟਾਂਡਾ ਦੇ ਸ੍ਰੀ ਹਰਗੋਬਿੰਦਪੁਰ ਦੀ ਨਹਿਰ ਦੇ ਕੋਲੋ ਮੁਲਜ਼ਮ ਨੂੰ ਕਾਬੂ ਕਰ ਲਿਆ।
ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਉਸ ਪਾਸੋਂ ਇਕ ਮੋਟਰਸਾਈਕਲ ਬਿਨਾਂ ਨੰਬਰੀ, ਪਿਸਟਲ ਬੱਤੀ ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਵੱਲੋਂ 22 ਘੰਟਿਆ ਵਿਚ ਕਿਡਨੈਪ ਕੀਤੇ ਗਏ ਨੌਜਵਾਨ ਦੀ ਰਿਕਵਰੀ ਕਰਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।