ਹੁਸ਼ਿਆਰਪੁਰ:ਗੜ੍ਹਸ਼ੰਕਰ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ (Gurdwara Singh Sabha) ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਤੇ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ (Martyrdom Day) ਨੂੰ ਸਮਰਪਿਤ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁੱਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ ਦੀ ਅਗਵਾਈ ਹੇਠ ਕਰਵਾਏ ਗਏ।
ਬਾਬਾ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਅਖੰਡ ਪਾਠ ਸਾਹਿਬ ਤੇ ਇਕ ਸਹਿਜ ਪਾਠ ਦੇ ਭੋਗ ਪਾਏ ਗਏ।ਉਸ ਤੋਂ ਬਾਅਦ ਵੱਖ ਵੱਖ ਜਥਿਆਂ ਵੱਲੋਂ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ।ਬਾਬਾ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੌਕੇ ਟੀਕਾਕਰਨ ਦੇ ਨਾਲ ਨਾਲ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਕੋਰੋਨਾ ਬਾਰੇ ਜਾਗੂਰਕ ਵੀ ਕੀਤਾ।
ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਸਮਾਗਮ ਦੌਰਾਨ ਸਰਕਾਰੀ ਹਸਪਤਾਲ ਵੱਲੋਂ ਕੋਰੋਨਾ ਰੋਕੂ ਟੀਕਾਕਰਣ ਕੈਂਪ ਵੀ ਲਗਾਇਆ ਗਿਆ। ਸੰਗਤਾਂ ਵੱਲੋਂ ਕੋਰੋਨਾ ਤੋਂ ਬਚਣ ਦੇ ਲਈ ਵੈਕਸੀਨ ਲਗਵਾਈ ਗਈ।
ਇਹ ਵੀ ਪੜੋ:Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਨੇ ਓਪੀਡੀ ਬੰਦ ਕਰ ਕੀਤਾ ਰੋਸ ਪ੍ਰਦਰਸ਼ਨ