ਫਗਵਾੜਾ: ਇਕ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੁਖ ਸਹੂਲਤਾਂ ਅਤੇ ਵਿਕਾਸ ਦੇ ਦਾਅਵੇ ਕੀਤੇ ਗਏ ਹਨ ਤਾਂ ਉਥੇ ਹੀ ਦੂਜੇ ਪਾਸੇ ਮਾਹਿਲਪੁਰ ਫਗਵਾੜਾ ਦੀ ਸੜਕ ਦੀ ਖਸਤਾ ਹਾਲਤ ਨੇ ਸਥਾਨਕ ਲੋਕਾਂ ਦਾ ਅਤੇ ਹੋਰਨਾਂ ਸ਼ਹਿਰਾਂ ਤੋਂ ਆਉਣ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਹਨ। ਸਥਾਨਕ ਲੋਕ ਰੋਜ਼ਾਨਾ ਇਹਨਾਂ ਦਿੱਕਤਾਂ ਦਾ ਸਾਹਮਣਾ ਕਰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਸ ਰਾਹ ਉੱਤੇ ਰੋਜ਼ਾਨਾ ਸੈਂਕੜੇ ਲੋਕ ਪ੍ਰੇਸ਼ਾਨ ਹੁੰਦੇ ਹਨ। ਕਈ ਲੋਕ ਹਾਦਸੇ ਦਾ ਸ਼ਿਕਾਰ ਹੁੰਦੇ ਹਨ। ਉਧਰ ਗੜ੍ਹਸ਼ੰਕਰ ਇਲਾਕੇ ਦੀਆਂ ਖ਼ਸਤਾ ਹਾਲ ਸੜਕਾਂ ਦੇ ਕਾਰਨ ਲੋਕਾਂ ਦੇ ਵਿੱਚ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਕਰੀਏ ਗੜ੍ਹਸ਼ੰਕਰ ਦੇ ਕਸਬਾ ਮਾਹਿਲਪੁਰ ਦੀ ਤਾਂ ਇੱਥੇ ਮਾਹਿਲਪੁਰ ਫਗਵਾੜਾ ਸੜਕ ਦੀ ਖਸਤਾ ਹਾਲ ਹੋਣ ਕਾਰਨ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।
ਇਹ ਵੀ ਪੜ੍ਹੋ: Ludhiana News: ਕੈਨੇਡਾ ਬੈਠੀ ਕੁੜੀ ਨੇ ਤੋੜਿਆ ਮੁੰਡੇ ਦਾ ਦਿਲ ਤਾਂ ਟੈਂਕੀ 'ਤੇ ਚੜ੍ਹਿਆ ਨੌਜਵਾਨ, ਜਾਣੋ ਅੱਗੇ ਕੀ ਹੋਇਆ
ਮਾਹਿਲਪੁਰ ਫਗਵਾੜਾ: ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪਿੱਛਲੇ 10 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਨੇ ਇਸ ਸੜਕ ਦੀ ਸਾਰ ਨਹੀਂ ਲਈ ਗਈ ਜਿਸਦੇ ਕਾਰਨ ਇਸ ਸੜਕ ਤੇ ਹਾਦਸੇ ਵਾਪਰ ਰਹੇ ਹਨ। ਪਰ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਇਸ ਸੜਕ ਦੀ ਸਾਰ ਨਹੀਂ ਲਈ ਜਾ ਰਹੀ ਹੈ। ਮਾਹਿਲਪੁਰ ਫਗਵਾੜਾ ਦੀ ਸੜਕ ਜਿਹੜਾ ਕਿ ਮੁੱਖ ਹਾਈਵੇਅ ਹੈ। ਜਿਸਦੇ ਕਾਰਨ ਆਲੇ ਦੁਆਲੇ ਦੇ ਪਿੰਡਾਂ ਨੂੰ ਵੀ ਜੋੜਦਾ ਹੈ ਸੜਕਾਂ ਦੇ ਵਿੱਚ ਪਏ ਟੋਇਆਂ ਕਾਰਨ ਗੱਡੀਆਂ, ਰਾਹਗੀਰਾਂ ਅਤੇ ਮੋਟਰਸਾਈਕਲ ਵਹੀਕਲਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਦੀ ਥਾਂ ਸਮੇ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਗੁਮਰਾਹ ਹੀ ਕੀਤਾ ਹੈ ਅਤੇ ਸੜਕ ਬਣਾਉਣ ਦੇ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਇਸ ਸੜਕ ਨੂੰ ਬਣਾਉਣ ਦੇ ਲਈ ਕਈ ਵਾਰ ਧਰਨੇ ਦੇ ਚੁੱਕੇ ਹਨ ਪਰ ਇਸ ਸੜਕ ਦੀ ਸਾਰ ਨਹੀਂ ਲਈ ਗਈ। ਲੋਕਾਂ ਨੇ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਬਦਲਾਅ ਦਾ ਨਾਅਰਾ ਦੇਕੇ ਸਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਅੱਜ ਤੱਕ ਇਸ ਸੜਕ ਦੀ ਸਾਰ ਨਹੀਂ ਲਈ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸਰਕਾਰ ਤੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ ਤਾਕਿ ਲੋਕਾਂ ਨੂੰ ਪ੍ਰੇਸ਼ਾਨੀ ਨਾਂ ਝੱਲਣੀ ਪੈ ਸਕੇ।
ਸਰਕਾਰ ਲੋਕਾਂ ਨੂੰ ਸੁਖ ਸਹੂਲਤ ਦੇਵੇਗੀ: ਖੈਰ ਇਕ ਪਾਸੇ ਪੰਜਾਬ ਦੇ ਲੋਕਾਂ ਵਲੋਂ ਬਦਲਾਅ ਦੀ ਉਮੀਦ ਵਿਚ ਆਮ ਆਦਮੀ ਪਾਰਟੀ ਨੂੰ ਚੁਣਿਆ ਗਿਆ ਹੈ ਕਿ ਸਰਕਾਰ ਲੋਕਾਂ ਨੂੰ ਸੁਖ ਸਹੂਲਤ ਦੇਵੇਗੀ। ਪਰ ਅਜੇ ਤਕ ਇਹ ਸਭ ਇੰਝ ਹੀ ਚਲ ਰਿਹਾ ਹੈ ਕਿ ਲੋਕਾਂ ਨੂੰ ਦੁੱਖ ਝੱਲਣਾ ਪੈ ਰਿਹਾ ਹੈ। ਜੋ ਕਿ ਚਿੰਤਾ ਦਾ ਵਿਸ਼ਾ ਹੈ। ਲੋੜ ਹੈ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਹੈ।