ਹੁਸ਼ਿਆਰਪੁਰ : ਸੂਬੇ ਵਿੱਚ ਅਪਰਾਧ ਨੇ ਇੰਨੇ ਪੈਰ ਪਸਾਰੇ ਹੋਏ ਹਨ ਕਿ ਹੁਣ ਅਪਰਾਧੀ ਦਿਵਿਆਂਗ ਨੂੰ ਵੀ ਨਹੀਂ ਬਖਸ਼ ਰਹੇ। ਮਾਮਲਾ ਸਾਹਮਣੇ ਆਇਆ ਹੈ ਹੁਸ਼ਿਆਰਪੁਰ ਸ਼ਹਿਰ ਤੋਂ ਜਿੱਥੇ ਲੁਟੇਰਿਆਂ ਵੱਲੋਂ ਦਿਵਿਆਂਗ ਨੌਜਵਾਨ ਨਾਲ ਕੁੱਟਮਾਰ ਕਰ ਕੇ ਲੁੱਟਖੋਹ ਕੀਤੀ ਹੈ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਬਾਇਲ ਫੋਨ ਅਤੇ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਏ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਨੂੰ ਵੇਖ ਕੇ ਹਰ ਕੋਈ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ।
ਇਸ ਸਬੰਧੀ ਜਦ ਪੀੜਤ ਨੌਜਵਾਨ ਨਾਲ ਗੱਲਬਾਤ ਕੀਤੀ ਗਈ, ਤਾਂ ਨੌਜਵਾਨ ਜਤਿਨ ਮਹਿਰਾ ਨੇ ਦੱਸਿਆ ਕਿ ਉਹ ਜਦੋਂ ਕੰਮ ਤੋਂ ਵਾਪਿਸ ਆ ਰਿਹਾ ਸੀ, ਤਾਂ ਇਸ ਦੌਰਾਨ ਰਸਤੇ ਵਿਚ 2 ਮੁੰਡੇ ਉਸ ਨੂੰ ਮਿਲੇ, ਜਿਸ ਵਿਚੋਂ ਇਕ ਨੌਜਵਾਨ ਨੂੰ ਉਹ ਜਾਣਦਾ ਸੀ ਅਤੇ ਉਸ ਨੂੰ ਲੱਗਿਆ ਕਿ ਸ਼ਾਇਦ ਉਸ ਨੂੰ ਬੁਲਾਉਣ ਆਏ ਹਨ। ਪਰ, ਜਿਵੇਂ ਹੀ ਉਸ ਨੂੰ ਲੁੱਟ ਦਾ ਸ਼ੱਕ ਪਿਆ ਤਾਂ ਉਸ ਵੱਲੋਂ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਲੁਟੇਰਾ ਉਸ ਨਾਲ ਕੁੱਟਮਾਰ ਕਰਕੇ ਫੋਨ ਅਤੇ ਉਸ ਦਾ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਿਆ।
- Hyderabad CWC Meeting: ਹੈਦਰਾਬਾਦ 'ਚ ਕਾਂਗਰਸ ਵਰਕਿੰਗ ਕਮੇਟੀ ਦੀ 2 ਦਿਨਾਂ ਬੈਠਕ, ਜਾਣੋ ਕੀ ਹੈ ਏਜੰਡਾ
- Domestic Crude: ਸਰਕਾਰ ਨੇ ਘਰੇਲੂ ਕੱਚੇ ਤੇਲ 'ਤੇ ਟੈਕਸ ਵਧਾਇਆ, ਡੀਜ਼ਲ, ਏ.ਟੀ.ਐੱਫ. ਦੇ ਨਿਰਯਾਤ 'ਤੇ ਟੈਕਸ ਦਰ ਘਟਾਈ
- Wrestler Sexual Harassment Case: ਰਾਊਜ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਬ੍ਰਿਜ ਭੂਸ਼ਣ ਸਿੰਘ, 23 ਸਤੰਬਰ ਨੂੰ ਅਗਲੀ ਸੁਣਵਾਈ
ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ: ਜਤਿਨ ਨੇ ਪੁਲਿਸ ਤੋਂ ਗੁਹਾਰ ਲਗਾਈ ਹੈ ਕਿ ਉਹ ਤੁਰੰਤ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਅਤੇ ਇਸ ਦੇ ਨਾਲ ਹੀ ਜਤਿਨ ਨੇ ਅਜਿਹੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਜੇਕਰ ਮੈਂ ਦਿਵਿਆਂਗ ਹੋਣ ਦੇ ਬਾਵਜੂਦ ਮਿਹਨਤ ਕਰਕੇ ਕਮਾਈ ਕਰ ਰਿਹਾ ਹਾਂ। ਮਿਹਨਤ ਦੀ ਖਾ ਰਿਹਾ ਹਾਂ ਤੇ ਉਹ ਲੋਕ ਕਿਓਂ ਨਹੀਂ ਮਿਹਨਤ ਕਰ,ਦੇ ਜੋ ਲੋਕ ਸਹੀ ਸਲਾਮਤ ਹਨ ਅਤੇ ਕੰਮ ਕਰ ਸਕਦੇ ਹਨ।
ਜਤਿਨ ਨੇ ਇਹ ਵੀ ਦੱਸਿਆ ਕਿ ਨੌਜਵਾਨ ਉਸ ਦੇ ਜਾਣਕਾਰ ਹੀ ਸੀ, ਜਿਨ੍ਹਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਹੁਣ ਪੁਲਿਸ ਵੱਲੋਂ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ, ਪਰ ਪੁਲਿਸ ਨੂੰ ਅਜਿਹੇ ਗ਼ਲਤ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ, ਤਾਂ ਜੋ ਉਹ ਅਜਿਹਾ ਦੁਬਾਰਾ ਕਰਨ ਬਾਰੇ ਨਾ ਸੋਚਣ।