ਹੁਸ਼ਿਆਰਪੁਰ:ਬਿਜਲੀ ਮੁੱਦੇ ਨੂੰ ਲੈਕੇ ਹੁਸ਼ਿਆਰਪੁਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਈ ਵੱਡੇ ਸਵਾਲ ਖੜ੍ਹੇ ਕੀਤੇ ਗਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ।
ਇਸ ਪ੍ਰਦਰਸ਼ਨ ਦੌਰਾਨ ਅਕਾਲੀ ਆਗੂ ਸੁਰਿੰਦਰ ਸਿੰਘ ਭੁਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ‘ਚ ਬਿਜਲੀ ਸਮੱਸਿਆ ਨਾ ਆਉਣ ਦੇਣ ਦੀ ਗੱਲ ਕਹੀ ਗਈ ਸੀ ਪਰ ਇੱਥੇ ਲਗਾਤਾਰ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਜਿਸ ਕਾਰਨ ਲੋਕਾਂ ‘ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਵਧਾਉਣ ਦੇ ਨਾਲ ਨਾਲ ਇਸ ਅੱਤ ਦੀ ਗਰਮੀ ਦੇ ਵਿੱਚ ਵੱਡੇ ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ ਜਿਸ ਕਰਕੇ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਉਨ੍ਹਾ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਰਹੀ ਸੀ ਤੇ ਬਿਜਲੀ ਦੇ ਕੱਟ ਵੀ ਨਹੀਂ ਲਗਾਏ ਜਾਂਦੇ ਸਨ ਪਰ ਇਸ ਕਾਂਗਰਸ ਸਰਕਾਰ ਦੇ ਦੌਰਾਨ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਕੱਟ ਲਗਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਹੀ ਇਸ ਸੰਕਟ ‘ਚੋਂ ਪੰਜਾਬ ਦੇ ਲੋਕਾਂ ਨੂੰ ਬਾਹਰ ਨਾ ਕੱਢਿਆ ਗਿਆ ਤਾਂ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ:ਕਿਸਾਨਾਂ ਦੇ ਪੈਟਰੋਲ ਤੇ ਬਿਜਲੀ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ