ਹੁਸ਼ਿਆਰਪੁਰ: ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ ’ਤੇ ਡਟੀਆਂ ਹੋਈਆਂ ਹਨ ਉੱਥੇ ਹੀ ਸੂਬੇ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੜ੍ਹਸ਼ੰਕਰ ਵਿਖੇ ਵੀ ਆਨੰਦਪੁਰ ਸਾਹਿਬ ਰੋਡ ਦੇ ਨਜ਼ਦੀਕ ਰਿਲਾਇੰਸ ਮੌਲ ਦੇ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਅੰਬਾਨੀ-ਅਡਾਨੀ ਸਾਡੇ ਅਨਾਜ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਵਾਤਾਵਰਣ ਵੀ ਸਾਡੇ ਹੱਕ ’ਚ ਨਹੀਂ ਤੇ ਦੂਜਾ ਦਿਨ ਪ੍ਰਤੀ ਦਿਨ ਪੈਦਾਵਾਰ ਵੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀਆਂ ਜ਼ਮੀਨਾਂ ਖੋਹੀਆਂ ਗਈਆਂ ਤਾਂ ਫੇਰ ਕਿਸਾਨਾਂ ਨੇ ਥਾਲੀਆਂ ਖੜਕਾਉਣ ਜੋਗੇ ਰਹਿ ਜਾਣਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਮੌਕੇ ਜਾਣਕਾਰੀ ਦਿੰਦਿਆ ਸੂਬਾ ਆਗੂ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ 14 ਅਪ੍ਰੈਲ ਨੂੰ ਡਾ. ਅੰਬੇਡਕਰ ਜਨਮਦਿਨ ਨੂੰ ਸੰਵਿਧਾਨ ਬਚਾਓ ਦਿਵਸ ਦੇ ਰੂਪ ’ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਇਹ ਧਰਨਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ।