ਹੁਸ਼ਿਆਰਪੁਰ: ਕੋਰੋਨਾ ਦੀ ਚੈਨ ਨੂੰ ਤੋੜਨ ਲਈ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ ਤਾਂ ਜੋ ਵਿਦਿਆਰਥੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਅੱਜ ਲੰਬੇ ਸਮੇਂ ਤੋਂ ਬਾਅਦ ਸਰਕਾਰ ਵੱਲੋਂ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ।
ਇਸ ਨੂੰ ਲੈ ਕੇ ਜਦੋਂ ਪੱਤਰਕਾਰਾਂ ਵੱਲੋਂ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਰੇਲਵੇ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਮੁੱਖ ਰੱਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਸਨ। ਸਕੂਲ 'ਚ ਆਉਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਪਹਿਲਾਂ ਸਕਰੀਨਿੰਗ ਕੀਤੀ ਜਾ ਰਹੀ ਸੀ ਇਸ ਤੋਂ ਬਾਅਜ ਉਨ੍ਹਾਂ ਦੇ ਹੱਥ ਸੈਨੀਟਾਈਜ਼ਰ ਕਰਵਾਏ ਜਾ ਰਹੇ ਸਨ।
ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਦੱਸਿਆ ਕਿ ਸਕੂਲ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਸਿਹਤ ਵਿਭਾਗ ਵੱਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਚੰਗੀ ਤਰ੍ਹਾਂ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਸੋਸ਼ਲ ਡਿਸਟੈਂਸ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ।
ਇਹ ਵੀ ਪੜੋ: ਅੱਜ ਤੋਂ 10 ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹੇ