ਗੜ੍ਹਸ਼ੰਕਰ: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਤੋਂ ਇਹ ਸਾਬਿਤ ਹੁੰਦਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਭਰ ਵਿੱਚ ਆਪਣੀ ਸਾਖ ਗੁਆ ਚੁੱਕਾ ਹੈ, ਇਹ ਕਹਿਣਾ ਹੈ ਡਾ ਹਰਮਿੰਦਰ ਸਿੰਘ ਬਖਸ਼ੀ ਦੋਆਬਾ ਇੰਚਾਰਜ ਆਮ ਆਦਮੀ ਪਾਰਟੀ ਦਾ ਹੈ, ਜੋ ਗੜ੍ਹਸ਼ੰਕਰ ਬਲਾਕ ਮਾਹਿਲਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਾ ਹਰਵਿੰਦਰ ਬਖ਼ਸ਼ੀ ਦੋਆਬਾ ਇੰਚਾਰਜ ਆਮ ਆਦਮੀ ਪਾਰਟੀ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਦੀ ਖੇਤੀਬਾੜੀ ਬਿੱਲਾਂ ਵਿੱਚ ਸ਼ਮੂਲੀਅਤ ਹੈ , ਬਰਗਾੜੀ ਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੂਰੀ ਤਰ੍ਹਾਂ ਖ਼ਤਮ ਹੋਣ ਦੇ ਕਿਨਾਰੇ ਤੇ ਪਹੁੰਚ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਗੱਠਜੋੜ ਦੇ ਨਾਲ ਆਮ ਆਦਮੀ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਫਰਕ ਨਹੀਂ ਪਵੇਗਾ, ਅਤੇ 2022 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਪੰਜਾਬ ਦੀ ਕਾਂਗਰਸ ਸਰਕਾਰ ਤੇ ਹਮਲਾ ਕਰਦੇ ਹੋਏ, ਡਾ ਹਰਵਿੰਦਰ ਬਖ਼ਸ਼ੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਘੁਟਾਲਿਆਂ ਦੀ ਸਰਕਾਰ ਬਣ ਕੇ ਰਹੀ ਗਈ ਹੈ। ਕਾਂਗਰਸ ਸਰਕਾਰ ਰਾਜ ਦੇ ਵਿੱਚ ਮਾਫ਼ੀਆ ਰਾਜ ਦਾ ਕਬਜ਼ਾ ਹੋ ਚੁੱਕਿਆ ਹੈ, ਤੇ ਐਸ.ਸੀ. ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਦੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਲੀਨ ਚਿੱਟ ਦੇ ਰਹੇ ਹਨ।
ਇਹ ਵੀ ਪੜ੍ਹੋ:-ਭਲਕੇ ਦੀ ਕੈਬਨਿਟ ਬੈਠਕ ਤੋਂ ਪਹਿਲਾਂ ਕੈਪਟਨ ਮਿਲੇ ਮੰਤਰੀਆਂ ਨੂੰ