ਹੁਸ਼ਿਆਰਪੁਰ: ਨਵੇਂ ਸਾਲ ਦੇ ਆਗਮਨ ਲਈ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਫ਼ਤਰ 'ਚ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਆਖੰਡ ਪਾਠ ਸਮਾਗਮ ਕਰਵਾਇਆ। ਆਖੰਡ ਪਾਠ ਦੇ ਮਗਰੋਂ ਇਲਾਹੀ ਕੀਰਤਨ ਦਰਬਾਰ ਵੀ ਸਜਾਇਆ ਗਿਆ। ਇਸ ਸਮਾਗਮ 'ਚ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿਹਤ ਅਫਸਰ ਡਾ. ਸੁਰਿੰਦਰ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਬਲਦੇਵ ਸਿੰਘ ਤੋਂ ਇਲਾਵਾ ਪੈਰਾ ਮੈਡੀਕਲ ਦੇ ਸਟਾਫ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਕਿਹਾ ਕਿ ਹਰ ਸਾਲ ਨਵੇਂ ਸਾਲ ਦੇ ਆਗਮਨ 'ਤੇ ਆਖੰਡ ਪਾਠ ਸਮਾਗਮ ਕੀਤਾ ਜਾਂਦਾ ਹੈ। ਉਸ ਤਰ੍ਹਾਂ ਹੀ ਇਸ ਸਾਲ ਇਹ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਾਠ ਸਮੂਹ ਸਟਾਫ਼ ਦੇ ਸਹਿਯੋਗ ਅਤੇ ਸਟਾਫ਼ ਦੀ ਹਾਜ਼ਰੀ 'ਚ ਹੋਇਆ ਹੈ।
ਇਹ ਵੀ ਪੜ੍ਹੋ: ਬੈਂਸ ਨੇ ਕੈਬਿਨੇਟ ਮੰਤਰੀ ਰੰਧਾਵਾ ਦੀ ਵਾਇਰਲ ਵੀਡੀਓ ਦੀ ਜਾਂਚ ਕਰਨ ਦੀ ਕੀਤੀ ਅਪੀਲ
ਉਨ੍ਹਾਂ ਨੇ ਦੱਸਿਆ ਕਿ ਨਵੇਂ ਸਾਲ ਦੇ ਮੌਕੇ ਸਮੂਹ ਸਟਾਫ਼ ਨੇ ਸਹੁੰ ਲਈ ਹੈ ਕਿ ਉਹ ਆਪਣੇ ਕੰਮ ਨੂੰ ਚੰਗੀ ਤਰ੍ਹਾਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਜ਼ਿਰ ਸਮੂਹ ਸਟਾਫ ਨੂੰ ਨਵੇਂ ਸਾਲ 'ਤੇ ਹੋਰ ਵਧਿਆ ਸੇਵਾਵਾਂ ਦੇਣ, ਮਰੀਜ਼ਾਂ ਅਤੇ ਹੋਰਨਾਂ ਲੋਕਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਹਰ ਕੰਮ ਨੂੰ ਜਿੰਮ੍ਹੇਵਾਰੀ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ, ਕਿਉਂਕਿ ਮਾਨਵਤਾ ਦੀ ਸੇਵਾ ਹੀ ਪਰਮਾਤਮਾ ਦੀ ਸੇਵਾ ਹੈ।