ਹੁਸ਼ਿਆਰਪੂਰ: ਅਕਾਲੀ ਆਗੂ ਸੋਹਣ ਸਿੰਘ ਠੰਡਲ ਨੇ ਕਾਂਗਰਸ ਸਰਕਾਰ ਵੱਲੋਂ ਹੁਸ਼ਿਆਰਪੂਰ 'ਚ ਕੀਤੇ ਮੁਜ਼ਾਹਰੇ 'ਤੇ ਬਿਆਨਬਾਜ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਰੋਸ ਪ੍ਰਦਰਸ਼ਨ 'ਚ ਪੰਜਾਬ ਦੇ ਖਾਲੀ ਹੋਏ ਖਜ਼ਾਨੇ ਤੇ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਤੇ ਉਨ੍ਹਾਂ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ।
ਦੱਸ ਦੇਈਏ ਕਿ ਕਾਂਗਰਸ ਸਰਕਾਰ ਵੱਲੋਂ ਖਾਲੀ ਹੋਏ ਖ਼ਜ਼ਾਨੇ ਦਾ ਸਾਰਾ ਦੋਸ਼ ਕੇਂਦਰ ਸਰਕਾਰ 'ਤੇ ਲਗਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ 'ਚ ਕਾਂਗਰਸ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ 'ਚ ਕੋਈ ਵਿਕਾਸ ਕਾਰਜ ਨਹੀਂ ਕੀਤਾ। ਫਿਰ ਵੀ ਉਨ੍ਹਾਂ ਦਾ ਖ਼ਜਾਨਾ ਖਾਲੀ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ 'ਚ ਬਿਜਲੀ ਦੇ ਰੇਟਾਂ 'ਚ ਕਈ ਵਾਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਭਾਰਤ 'ਚ ਪੰਜਾਬ ਹੀ ਅਜਿਹਾ ਸੂਬਾ ਹੈ ਜਿਥੇ ਬਿਜਲੀ ਸਭ ਤੋਂ ਮਹਿੰਗੀ ਹੈ।
ਉਨ੍ਹਾਂ ਕੈਪਟਨ ਸਰਕਾਰ ਦੇ ਚੋਣ ਦੌਰਾਨ ਕੀਤੇ ਵਾਅਦਿਆਂ ਤੇ ਤੰਜ ਕੱਸਦੇ ਹੋਏ ਕਿਹਾ ਕਿ ਉਦੋਂ ਤਾਂ ਕਾਂਗਰਸ ਸਰਕਾਰ ਨੇ ਕਿਹਾ ਸੀ ਕਿ ਉਹ ਸਮਾਰਟਫੋਨ ਦੇਣਗੇ, ਨੌਜਵਾਨਾਂ ਨੂੰ ਰੁਜ਼ਗਾਰ ਦੇਣਗੇ, ਕਿਸਾਨਾਂ ਦਾ ਕਰਜ਼ਾ ਮਾਫ਼ ਕਰਨਗੇ। ਇੰਨ੍ਹੇ ਵਾਅਦੇ ਕੀਤੇ ਜਿਸ ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।