ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅਸਥਾਨ ਗੜ੍ਹਸ਼ੰਕਰ ਦੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵਿਸ਼ੇਸ਼ ਤੌਰ ਤੇ ਪੁੱਜੇ।
ਇਸ ਮੌਕੇ ਮੰਤਰੀ ਅਰੁਣਾ ਚੌਧਰੀ ਦੇ ਨਾਲ ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ ਪੰਜਾਬ ਕਾਂਗਰਸ, ਡਾ ਰਾਜ ਕੁਮਾਰ ਚੱਬੇਵਾਲ ਵਿਧਾਇਕ ਅਤੇ ਨਿਮਿਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜੋ: ਨਵ-ਵਿਆਹੇ ਜੋੜੇ ਨੇ ਕਿਸਾਨੀ ਲਹਿਰ 'ਚ ਵਿਆਹ ਦਾ ਸ਼ਗਨ ਕੀਤਾ ਭੇਂਟ
ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਦੱਬੇ-ਕੁਚਲੇ ਲੋਕਾਂ ਨੂੰ ਉਪਰ ਚੱਕਿਆ ਅਤੇ ਜਾਤ-ਪਾਤ ਨੂੰ ਖ਼ਤਮ ਕੀਤਾ। ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ 103 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਮੀਨਾਰੇ ਬੇਗਮਪੁਰਾ ਸ਼੍ਰੀ ਖੁਰਾਲਗੜ੍ਹ ਸਾਹਿਬ ਲਈ ਦਿੱਤੇ ਜਾਣਗੇ, ਜਿਸਦੇ 58 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ 31 ਮਾਰਚ ਤੋਂ ਬਾਅਦ ਰਹਿੰਦੀ ਰਕਮ ਜਾਰੀ ਕੀਤੀ ਜਾਵੇਗੀ ਅਤੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 85 ਲੱਖ ਰੁਪਏ ਸਬੰਧਿਤ ਮਹਿਕਮੇ ਦਿੱਤੇ ਜਾ ਚੁੱਕੇ ਹਨ ਅਤੇ ਇਤਿਹਾਸਕ ਪਿੰਡ ਦੇ ਸਟੇਡੀਅਮ ਲਈ 5 ਲੱਖ ਰੁਪਏ ਆਪਣੇ ਵਲੋਂ ਦੇਣ ਦੀ ਗੱਲ ਕਹੀ।