ETV Bharat / state

ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ

ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ,320 ਲੀਟਰ ਨਾਜਾਇਜ਼ ਸ਼ਰਾਬ,1ਕਿਸ਼ਤੀ,4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ।

In Hoshiarpur, the Excise Department recovered 17000 kg of lahan, 320 liters of illegal liquor.
Illegal liquor Recoverd :ਹੁਸ਼ਿਆਰਪੁਰ 'ਚ ਆਬਕਾਰੀ ਵਿਭਾਗ ਨੇ ਬਰਾਮਦ ਕੀਤੀ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ
author img

By

Published : Jun 9, 2023, 4:52 PM IST

ਚੰਡੀਗੜ੍ਹ: ਸੂਬੇ ਵਿਚ ਲਗਾਤਾਰ ਸ਼ਰਾਬ ਦੀ ਹੋ ਰਹੀ ਨਜਾਇਜ਼ ਵਿਕਰੀ ਨੂੰ ਦੇਖਦਿਆਂ ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਨਕੇਲ ਕੱਸੀ ਜਾ ਰਹੀ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਪਿਛਲੇ ਦੋ ਦਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਣ ਤੱਕ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਸਪਲਾਈ ਲਈ ਵਰਤੀ ਜਾਂਦੀ 1 ਕਿਸ਼ਤੀ, ਲਾਹਣ ਬਣਾਉਣ ਲਈ ਵਰਤੇ ਜਾਂਦੇ 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ ਹੋਰ ਭਾਂਡੇ ਬਰਾਮਦ ਕੀਤੇ ਗਏ ਹਨ।

ਮੁਕੰਮਲ ਨਕਸ਼ਾ ਤਿਆਰ ਕਰਕੇ ਕੀਤੀ ਕਾਰਵਾਈ : ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਦਫਤਰ ਤੋਂ ਆਬਕਾਰੀ ਵਿਭਾਗ ਦੀਆਂ ਟੀਮਾਂ,ਹੁਸ਼ਿਆਰਪੁਰ ਰੇਂਜ ਦੇ ਆਬਕਾਰੀ ਅਧਿਕਾਰੀ ਅਤੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੂੰ ਦਸੂਹਾ,ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਆਸ ਦਰਿਆ ਦੇ ਕੰਢੇ ਸਥਿਤ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੀ ਤਲਾਸ਼ੀ ਲਈ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਲਾਹਨ ਦੀ ਭਾਲ ਲਈ ਖਾਸ ਤੌਰ 'ਤੇ ਟ੍ਰੇਂਡ ਡੌਗ ਸਕੁਐਡ ਦੀਆਂ ਟੀਮਾਂ ਲਾਈਆਂ ਗਈਆਂ ਸੀ। ਮੁਹਿੰਮ ਦੌਰਾਨ ਦਸੂਹਾ ਦੇ ਟੇਰਕਿਆਣਾ,ਕਥਾਣਾ,ਬਡਾਈਆਂ,ਧਨੋਆ, ਸੈਦਪੁਰ ਅਤੇ ਭੀਖੋਵਾਲ ਪਿੰਡਾਂ ਦੇ ਪੂਰੇ ਖੇਤਰ ਦਾ ਮੁਕੰਮਲ ਨਕਸ਼ਾ ਤਿਆਰ ਕਰਕੇ ਕਰੀਬ 7 ਕਿਲੋਮੀਟਰ ਤੱਕ ਦੀ ਦੂਰੀ 'ਚ ਦਾ ਅੰਦਾਜ਼ਾ ਲਾਉਂਦੇ ਹੋਏ ਇਹ ਸਭ ਮੁੰਕਮਲ ਕੀਤਾ ਹੈ।

ਡੌਗ ਸਕੁਐਡ ਦੀ ਮਦਦ ਲਈ ਅਤੇ ਸਫਲਤਾ ਹਾਸਿਲ ਕੀਤੀ: ਜਾਣਕਾਰੀ ਮੁਤਾਬਿਕ ਤਲਾਸ਼ੀ ਦੌਰਾਨ ਪਤਾ ਲੱਗਾ ਕਿ ਸ਼ਰਾਬ ਤਸਕਰਾਂ ਵੱਲੋਂ ਡੂੰਘੇ ਟੋਏ ਪੁੱਟ ਕੇ ਲਾਹਣ ਦੀ ਗੈਰ-ਕਾਨੂੰਨੀ ਨਿਕਾਸੀ ਕਰਨ ਲਈ ਅਜਿਹਾ ਲੁਕਿਆ ਢੰਗ ਅਪਣਾਇਆ ਜਾ ਰਿਹਾ ਸੀ ਜਿਸਦਾ ਪਤਾ ਲਗਾਉਣਾ ਆਸਾਨ ਨਹੀਂ ਸੀ। ਜਿਸ ਕਾਰਨ ਡੌਗ ਸਕੁਐਡ ਦੀ ਮਦਦ ਲਈ ਅਤੇ ਸਫਲਤਾ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਡੌਗ ਸਕੁਐਡ ਦੇ ਤਿੰਨ ਕੁੱਤਿਆਂ ਜਿਨ੍ਹਾਂ ਵਿੱਚ ਇੱਕ ਲੈਬਰਾਡੋਰ ਅਤੇ ਦੋ ਬੈਲਜੀਅਨ ਮੈਲੀਨੋਇਸ ਸਨ, ਇਨਾਂ ਭੱਠੀਆਂ ਨੂੰ ਸੁੰਘ ਕੇ ਲੱਭਣ ਦੌਰਾਨ ਅਸਾਧਾਰਣ ਸਿਖਲਾਈ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇੰਨਾ ਹੀ ਨਹੀਂ ਅਜੇ ਹੋਰ ਵੀ ਤਲਾਸ਼ੀ ਅਭਿਆਨ ਜਾਰੀ ਹੈ ਅਤੇ ਸਬੰਧਤ ਅਪਰਾਧਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9875961126 ਵੀ ਸ਼ੁਰੂ ਕੀਤਾ ਹੈ। ਮੰਤਰੀ ਹਰਪਾਲ ਚੀਮਾ ਨੇ ਤਾੜਨਾ ਕੀਤੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.