ETV Bharat / state

ਸਕੂਲ ਬੱਸ ਪਲਟਣ ਕਾਰਨ 6 ਸਾਲਾ ਮਾਸੂਮ ਦੀ ਮੌਤ

author img

By

Published : Jul 15, 2022, 9:51 PM IST

ਹੁਸ਼ਿਆਰਪੁਰ ਦੇ ਸ਼ੀਣਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੇ ਮਾਪਿਆਂ ਵੱਲੋਂ ਬੱਸ ਡਰਾਈਵਰ ’ਤੇ ਗੰਭੀਰ ਸਵਾਲ ਚੁੱਕੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੁਸ਼ਿਆਰਪੁਰ ਵਿਖੇ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ

ਹੁਸ਼ਿਆਰਪੁਰ: ਖ਼ਬਰ ਹਲਕਾ ਚੱਬੇਆਲ ਅਧੀਨ ਆਉਂਦੇ ਪਿੰਡ ਸੀਣਾਂ ਤੋਂ ਹੈ ਜਿੱਥੇ ਚੱਬੇਵਾਲ ਨਜ਼ਦੀਕ ਹੀ ਸਥਿਤ ਦਿੱਲੀ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਬੱਸ ਖੇਤਾਂ ਵਿੱਚ ਜਾ ਪਲਟੀ ਜਿਸ ਕਾਰਨ ਬੱਸ ਵਿੱਚ ਸਵਾਰ ਇੱਕ 6 ਸਾਲਾ ਬੱਚੀ ਦੀ ਮੌਤ ਹੋ ਗਈ ਜੋ ਕਿ ਪਹਿਲੀ ਜਮਾਤ ਦੀ ਵਿਦਿਆਰਥਣ ਸੀ। ਮ੍ਰਿਤਕ ਬੱਚੀ ਦੀ ਪਹਿਚਾਣ ਜੈਜ਼ਨੂਰ ਕੌਰ ਪੁੱਤਰੀ ਇਕਬਾਲ ਸਿੰਘ ਵਾਸੀ ਪਿੰਡ ਹਾਰਟਾ ਵਜੋਂ ਹੋਈ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਚੱਬੇਵਾਲ ਦੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਿਕ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਕੂਲ ਬੱਸ ਵੱਖ ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਜਿਵੇਂ ਹੀ ਪਿੰਡ ਸੀਣਾਂ ਪਹੁੰਚੀ ਤਾਂ ਖੇਤਾਂ ਵਿੱਚ ਜਾ ਪਲਟੀ ਜਿਸ ਕਾਰਨ ਬੱਸ ਵਿੱਚ ਸਵਾਰ ਇੱਕ ਬੱਚੀ ਦੀ ਮੌਤ ਹੋ ਗਈ ਤੇ ਬਾਕੀਆਂ ਦਾ ਬਚਾਅ ਹੋ ਗਿਆ।

ਮ੍ਰਿਤਕ ਲੜਕੀ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਵੱਲੋਂ ਆਪਣੇ ਕਿਸੇ ਦੋਸਤ ਨੂੰ ਬਸ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ ਜਿਸਨੂੰ ਲੈ ਕੇ ਉਨ੍ਹਾਂ ਵੱਲੋਂ ਡਰਾਈਵਰ ਨੂੰ ਕਈ ਵਾਰ ਤਾੜਿਆ ਵੀ ਸੀ ਤੇ ਹੁਣ ਵੀ ਉਨ੍ਹਾਂ ਨੂੰ ਇਹੀ ਸ਼ੱਕ ਹੈ ਕਿ ਅੱਜ ਵੀ ਬੱਸ ਦੀ ਡਰਾਈਵਿੰਗ ਡਰਾਈਵਰ ਦਾ ਦੋਸਤ ਹੀ ਕਰ ਰਿਹਾ ਹੋਵੇਗਾ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਸ ਮੌਕੇ ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਹਾਦਸਾ ਹੋਣ ਦੇ ਬਾਵਜੂਦ ਵੀ ਮੌਕੇ ’ਤੇ ਨਾ ਤਾਂ ਸਕੂਲ ਪ੍ਰਿੰਸੀਪਲ ਹੀ ਪਹੁੰਚੇ ਹਨ ਅਤੇ ਨਾ ਹੀ ਟਰਾਂਸਪੋਰਟ ਇੰਚਾਰਜ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦੁਆਇਆ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ BSF ਦੀ ਸਖ਼ਤੀ ਤੋਂ ਬਾਅਦ ਨਸ਼ਾ ਕਾਰੋਬਾਰ ਦਾ ਗੇਟਵੇਅ ਬਣਿਆ ਗੁਜਰਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.