ਹੁਸ਼ਿਆਰਪੁਰ: ਫ਼ਸਲਾਂ ਦੇ ਸਹੀ ਮੁੱਲ ਨੂੰ ਲੈਕੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਰੇਲਵੇ ਅਤੇ ਹਾਈਵੇਅ ਰੋਕ ਰੈਲੀ ਸ਼ੁਰੂ ਕੀਤੀ ਗਈ ਹੈ। ਹਰਸਾ ਮਾਨਸਰ ਟੋਲ ਪਲਾਜ਼ੇ ਪੱਗੜੀ ਸੰਭਾਲ ਜੱਟਾਂ ਵੱਲੋਂ ਆਪਣਾ ਜਥਾ ਲੈ ਕੇ ਰਵਾਨਾ ਹੋਏ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਕਿਸਾਨਾਂ ਨੂੰ ਜਲੰਧਰ ਦੇ ਵਿੱਚ ਇਕੱਠੇ ਹੋਣ ਲਈ ਕਿਹਾ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ, ਕਿ ਪੰਜਾਬ ਵਿੱਚ ਪਿਛਲੇ 5 ਸਾਲਾਂ ਤੋਂ ਗੰਨੇ ਦੀ ਫ਼ਸਲ ਦਾ ਇੱਕੋਂ ਮੁੱਲ ਚੱਲਿਆ ਜਾ ਰਿਹਾ ਹੈ। ਜੋ ਕਿ ਬਹੁਤ ਹੀ ਘੱਟ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਹੈ, ਕਿ ਪੰਜਾਬ ਸਰਕਾਰ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰੇ।
ਇਸ ਮੌਕੇ ਕਿਸਾਨਾਂ ਨੇ ਕਿਹਾ, ਕਿ ਕਈ ਮਿੱਲਾ ਵੱਲ ਕਿਸਾਨਾਂ ਦੇ ਕਰੋੜਾ ਰੁਪਏ ਖੜ੍ਹੇ ਹਨ। ਕਿਸਾਨਾਂ ਦਾ ਕਹਿਣਾ ਹੈ, ਕਿ ਤਿੰਨ-ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਗੰਨਾ ਮਿੱਲਾ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਜਿਸ ਕਰਕੇ ਕਿਸਾਨ ਦਿਨੋ-ਦਿਨ ਕਰਜ਼ਾਈ ਹੁੰਦਾ ਜਾ ਰਿਹਾ ਹੈ। ਜੋ ਕਰਜ਼ ਹੀ ਕਿਸਾਨਾਂ ਦੀ ਖੁਦਕੁਸ਼ੀ ਦਾ ਇੱਕ ਮੁੱਖ ਕਾਰਨ ਵੀ ਬਣਦਾ ਜਾ ਰਿਹਾ ਹੈ।
ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਸਰਕਾਰ ਵੱਲੋਂ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆ, ਤਾਂ ਉਹ ਰੇਲਵੇ ਤੇ ਹਾਈਵੇਅ ਰੋਕ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ। ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਇਹ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋਹੁਣ ਇਸ ਪਿੰਡ ’ਚ ਵੀ ਲੱਗੇ ਸਿਆਸੀ ਪਾਰਟੀਆਂ ਦੇ ਬਾਈਕਾਟ ਵਾਲੇ ਬੈਨਰ