ETV Bharat / state

ਸੁਖਬੀਰ ਬਾਦਲ ਵੱਲੋਂ ਕਾਂਗਰਸ ਨੁੰ ਮੁੱਖ ਮੰਤਰੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਣ ਦੀ ਚੁਣੌਤੀ - ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੇ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ ਤੇ ਪ੍ਰਧਾਨ ਮੰਤਰੀ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਆਉਂਦੀ ਫੇਰੀ ਦੌਰਾਨ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਸੂਬੇ ਨੁੰ ਇਹ ਵਿਸ਼ਵਾਸ ਦਵਾਉਣਾ ਚਾਹੀਦਾ ਹੈ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਿਕ ਦਰਿਆਈ ਪਾਣੀਆਂ ’ਤੇ ਇਸਦਾ ਹੱਕ ਹੈ।

ਸੁਖਬੀਰ ਬਾਦਲ ਵੱਲੋਂ ਕਾਂਗਰਸ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਣ ਦੀ ਚੁਣੌਤੀ

author img

By

Published : Dec 30, 2021, 7:24 PM IST

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਅਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰਫ ਲੋਕਾਂ ਦਾ ਹੀ ਨਹੀਂ ਬਲਕਿ ਸੂਬੇ ਵਿਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ ਹੈ।

ਇਥੇ ਸ਼ਾਮ ਚੁਰਾਸੀ ਹਲਕੇ ਤੋਂ ਪਾਰਟੀ ਉਮੀਦਵਾਰ ਮਹਿੰਦਰ ਸਿੰਘ ਸੰਧਰ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਵਰਿੰਦਰ ਸਿੰਘ ਪਰਿਹਾਰ ਦੇ ਹੱਕ 'ਚ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ 'ਚ ਚੋਣਾਂ ਦੇ ਮੌਕੇ ਕਾਂਗਰਸ ਪਾਰਟੀ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨੀ ਦੌੜ ਲੱਗੀ ਹੋਈ ਹੈ ਤੇ ਹਰ ਕੋਈ ਆਪਣੇ ਆਪ ਨੁੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਦੱਸ ਰਿਹਾ ਹੈ।

ਸੁਖਬੀਰ ਬਾਦਲ ਵੱਲੋਂ ਕਾਂਗਰਸ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਣ ਦੀ ਚੁਣੌਤੀ
ਸੁਖਬੀਰ ਬਾਦਲ ਵੱਲੋਂ ਕਾਂਗਰਸ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਣ ਦੀ ਚੁਣੌਤੀ

ਉਹਨਾਂ ਕਿਹਾ ਕਿ ਚੰਨੀ ਕੁਰਸੀ ਨੁੰ ਚਿੰਬੜਿਆ ਰਹਿਣਾ ਚਾਹੁੰਦਾ ਹੈ ਜਦੋਂ ਕਿ ਪਾਰਟੀ ਲੀਡਰਸ਼ਿਪ ਨਹੀਂ ਚਾਹੁੰਦੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ਦਾ ਮੁੜ ਦਾਅਵੇਦਾਰ ਬਣੇ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਡਫਲੀ ਵਜਾ ਰਿਹਾ ਹੈ ਤੇ ਰੋਜ਼ ਚੰਨੀ ਨੁੰ ਜ਼ਲੀਲ ਕਰਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਅੱਜ ਕਾਂਗਰਸ ਦੇ ਉਲਟ ਹਨ ਕਿਉਂਕਿ ਇਨ੍ਹਾਂ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਇਸੇ ਲਈ ਆਉਂਦੇ ਦਿਨਾਂ 'ਚ ਕਾਂਗਰਸ ਖੇਰੁੰ ਖੇਰੂੰ ਹੁੰਦੀ ਨਜ਼ਰ ਆਵੇਗੀ।

ਇਕ ਹੋਰ ਸਵਾਲ ਦੇ ਜਵਾਬ 'ਚ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੇ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ ਤੇ ਪ੍ਰਧਾਨ ਮੰਤਰੀ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਆਉਂਦੀ ਫੇਰੀ ਦੌਰਾਨ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਸੂਬੇ ਨੁੰ ਇਹ ਵਿਸ਼ਵਾਸ ਦਵਾਉਣਾ ਚਾਹੀਦਾ ਹੈ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਿਕ ਦਰਿਆਈ ਪਾਣੀਆਂ ’ਤੇ ਇਸਦਾ ਹੱਕ ਹੈ। ਉਹਨਾਂ ਨੂੰ ਇਸ ਮੌਕੇ ਕਿਸਾਨੀ ਕਰਜ਼ਾ ਮੁਆਫੀ ਦਾ ਐਲਾਨ ਵੀ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਵਿਚ ਖੇਤੀਬਾੜੀ ਅਰਥਚਾਰਾ ਸੁਰਜੀਤ ਕੀਤਾ ਜਾ ਸਕੇ।

ਇਸ ਦੌਰਾਨ ਦੋਹਾਂ ਥਾਵਾਂ ’ਤੇ ਵਿਸ਼ਾਲ ਇਕੱਠ ਨੁੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਦੀਆਂ ਚੋਣਾਂ ਵਿਚ ਇਕੱਲੌਤੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਤੇ ਹਮੇਸ਼ਾ ਸੂਬੇ ਦੇ ਹੱਕਾਂ ਵਾਸਤੇ ਡਟਦਾ ਰਿਹਾ ਹੈ।

ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਆਗੂ ਸੁਰੱਖਿਆ ਕਵਚ ਹਾਸਲ ਕਰਨ ਲਈ ਚਲੇ ਗਏ ਹਨ ਤੇ ਕੁਝ ਹੋਰ ਆਪਣੇ ਵਪਾਰਕ ਹਿੱਤਾਂ ਦੀ ਰਾਖੀ ਲਈ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰੇ ਆਪਣੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਹਨਾਂ ਕਿਹਾ ਕਿ ਅਸੀਂ ਪਿੱਠ 'ਚ ਛੁਰੇ ਮਾਰਨ ਵਾਲਿਆਂ ਨੁੰ ਕਦੇ ਵੀ ਵਾਪਸ ਨਹੀਂ ਲਵਾਂਗੇ। ਉਹਨਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : Punjab Assembly elections 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ

ਇਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਇਹ ਮੰਤਰਾਲਾ ਨਾ ਸਿਰਫ ਕੰਡੀ ਇਲਾਕੇ ਦੇ ਵਿਕਾਸ ਦਾ ਕੰਮ ਵੇਖੇਗਾ ਬਲਕਿ ਇਸ ਨੂੰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਕੰਡੀ ਇਲਾਕੇ ਦੇ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਉਜਾੜੇ ਦੀ ਰੋਕਥਾਮ ਕਰਨ ਸਮੇਤ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਕਿਵੇਂ ਸਿੱਖਿਆ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਖੋਲ੍ਹੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਜ਼ੋਰ ਹਰ ਬਲਾਕ 'ਚ ਅਤਿ ਆਧੁਨਿਕ ਸਹੂਲਤਾਂ ਲਈ ਮੈਗਾ ਸਕੂਲ ਖੋਲ੍ਹੱਣ ’ਤੇ ਹੋਵੇਗਾ। ਉਹਨਾਂ ਕਿਹਾ ਕਿ ਇਸ ਤਰੀਕੇ ਅਸੀਂ ਸੀਮਤ ਸਹੂਲਤਾਂ ਤੇ ਅਧਿਆਪਕਾਂ ਦੀ ਘਾਟ ਵਾਲੇ ਛੋਟੇ ਸਕੂਲ ਬੰਦ ਕਰ ਦਿਆਂਗੇ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਲਈ ਤਕਨੀਕੀ ਸਿੱਖਿਆ ਸੰਸਥਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਣਗੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤ ਅਤੇ ਵਿਦੇਸ਼ਾਂ 'ਚ ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨੌਜਵਾਨ ਉਦਮੀਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।

ਇਸ ਦੌਰਾਨ ਮਿਊਂਸੀਪਲ ਕੌਂਸਲ ਦੇ ਮੀਤ ਪ੍ਰਧਾਨ ਖੈਰਾਤੀ ਲਾਲ ਤੇ ਤਰਲੋਕ ਸਿੰਘ ਤੇ ਮੌਜੂਦਾ ਐਮ.ਸੀ ਮੋਨਿਕਾ ਕਟਾਣਾ ਤੇ ਸ਼ਾਮ ਚੁਰਾਸੀ ਹਲਕੇ ਤੋਂ ਅਨੇਕਾਂ ਹੋਰ ਸਾਬਕਾ ਕੌਂਸਲਰ ਤੇ ਕਾਂਗਰਸ ਦੇ ਅਹੁਦੇਦਾਰ ਅਕਾਲੀ ਦਲ 'ਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੇ ਦਿੱਲੀ ’ਚ ਲਾਈ ਪਾਬੰਦੀ, ਚੰਡੀਗੜ੍ਹ ਚ ਮਨਾਇਆ ਜਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.